CM Bhagwant Mann । ਸਮਾਜਿਕ ਸੁਰੱਖਿਆ ਭਲਾਈ ਵਿਭਾਗ ਨੇ ਮੰਗਿਆ ਫੰਡ
Continues below advertisement
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।
Continues below advertisement
Tags :
PunjabGovernment PunjabNews CMBhagwantMann AAPparty Cabinetministerbaljitkaur Punjabparty CMMann Cmmannlive