(Source: ECI/ABP News/ABP Majha)
CM Bhagwant Mann । ਕਲੀਨਿਕ ਬ੍ਰੈਂਡਿੰਗ ਤੇ ਲੜਾਈ, ਚਿਤਾਵਨੀ ਨੇ ਭਖਾਈ
CM Bhagwant Mann । ਕਲੀਨਿਕ ਬ੍ਰੈਂਡਿੰਗ ਤੇ ਲੜਾਈ, ਚਿਤਾਵਨੀ ਨੇ ਭਖਾਈ
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੇ ਬਿਆਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਸਿਹਤ ਕ੍ਰਾਂਤੀ ਤੋਂ ਡਰ ਗਈ ਹੈ। ਇਸੇ ਲਈ ਕੇਂਦਰੀ ਸਿਹਤ ਮੰਤਰੀ ਪੰਜਾਬ ਦੀ ਸਿਹਤ ਪ੍ਰਣਾਲੀ ਬਾਰੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਨੇ ਮੀਡੀਆ ਸਾਹਮਣੇ ਤੱਥ ਪੇਸ਼ ਕਰਦਿਆਂ ਕੇਂਦਰ ਸਰਕਾਰ 'ਤੇ ਜਾਣਬੁੱਝ ਕੇ ਘੱਟ ਪੈਸੇ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਲਈ ਕੇਂਦਰ ਸਰਕਾਰ ਨੂੰ 60 ਫੀਸਦੀ ਅਤੇ ਸੂਬਿਆਂ ਨੂੰ 40 ਫੀਸਦੀ ਖਰਚ ਕਰਨਾ ਪੈਂਦਾ ਹੈ। ਇਸ ਦੇ ਲਈ ਕੁੱਲ 1114 ਕਰੋੜ ਵਿੱਚੋਂ ਕੇਂਦਰ ਨੇ 668 ਕਰੋੜ ਦੇਣੇ ਸਨ ਪਰ ਕੇਂਦਰ ਸਰਕਾਰ ਨੇ ਸਿਰਫ਼ 438 ਕਰੋੜ ਹੀ ਦਿੱਤੇ। ਜਦੋਂ ਕਿ ਪੰਜਾਬ ਸਰਕਾਰ ਨੇ 445 ਕਰੋੜ ਰੁਪਏ ਖਰਚ ਕਰਨੇ ਸਨ ਪਰ 618 ਕਰੋੜ ਰੁਪਏ ਖਰਚ ਕੀਤੇ। ਮਤਲਬ ਕੇਂਦਰ ਸਰਕਾਰ ਨੇ 40% ਤੋਂ ਘੱਟ ਪੈਸਾ ਦਿੱਤਾ ਅਤੇ ਅਸੀਂ 60% ਤੋਂ ਵੱਧ ਖਰਚ ਕੀਤਾ। ਕੇਂਦਰੀ ਸਿਹਤ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।