CM Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

Continues below advertisement

 ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਸਾਰੇ ਵਸਨੀਕਾਂ ਦੇ ਹਿੱਤਾਂ ਦੀ ਰਾਖੀ ਕਰਨ ਉਨ੍ਹਾਂ ਦਾ ਫਰਜ਼ ਬਣਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਉਹ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧਰਤੀ ਦੀ ਸੇਵਾ ਕਰਨ ਲਈ ਲੋਕਾਂ ਵੱਲੋਂ ਵੱਡਾ ਫਤਵਾ ਦਿੱਤਾ ਗਿਆ ਹੈ ਅਤੇ ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Continues below advertisement

JOIN US ON

Telegram