ਕਿਸਾਨਾਂ ਦੇ ਮੁੱਦੇ 'ਤੇ ਬੁਰੇ ਫਸੇ ਕੈਪਟਨ, ਕੇਂਦਰੀ ਮੰਤਰੀ ਦੇ ਦਾਅਵੇ ਨੇ ਖੜੇ ਕੀਤੇ ਸਵਾਲ

Continues below advertisement
ਕਿਸਾਨਾਂ ਦੇ ਮੁੱਦੇ 'ਤੇ ਬੁਰੇ ਫਸੇ ਕੈਪਟਨ ਅਮਰਿੰਦਰ ਸਿੰਘ. ਕੇਂਦਰੀ ਮੰਤਰੀ ਦੇ ਦਾਅਵੇ ਨੇ ਖੜੇ ਕੀਤੇ ਸਵਾਲ ਕਿਹਾ ਕੀ ਇਹ ਆਰਡੀਨੈਂਸ ਲਿਆਉਣ ਤੋਂ ਪਹਿਲਾਂ ਸੂਬਿਆਂ ਦੇ ਪੰਜ ਮੁੱਖ-ਮੰਤਰੀਆਂ ਨੇ ਹਾਮੀ ਭਰੀ ਸੀ,ਜਿਸ 'ਚ Captain Amarinder Singh ਵੀ ਸ਼ਾਮਲ ਸਨ.ਅੱਜ ਸੰਸਦ 'ਚ ਵੀ ਕਿਸਾਨ ਆਰਡੀਨੈਂਸ ਦਾ ਮੁੱਦਾ ਪੂਰਾ ਭਖੀਆ ਤੇ ਵਿਰੋਧੀ ਧਿਰ ਨੇ ਖੇਤੀ ਆਰਡੀਨੈਂਸ ਨੂੰ ਕਿਸਾਨੀ ਲਈ ਘਾਤਕ ਦੱਸਿਆ ਨਾਲ ਹੀ ਕਿਹਾ ਬਿੱਲ ਲਿਆ ਸੂਬਿਆਂ ਦੇ ਅਧਿਕਾਰ ਖੋਹੇ ਜਾ ਰਹੇ ਨੇ ਉਧਰ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦਾ ਪਾਰਾ ਚੜ੍ਹ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਪਿੜ ਮੱਲ ਲਿਆ ਹੈ। ਇਸ ਵੇਲੇ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਪੰਜਾਬ ਦੀ ਹਰ ਧਿਰ ਖੇਤੀ ਆਰਡੀਨੈਂਸਾਂ ਖ਼ਿਲਾਫ਼ ਡਟ ਗਈ ਹੈ। ਅੱਜ ਤੋਂ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਇਜਲਾਸ ਵਿੱਚ ਮੁੱਦਾ ਪੂਰੀ ਤਰ੍ਹਾਂ ਗੂੰਜੇਗਾ। ਇਸ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਅਕਾਲੀ ਦਲ ਤੇ ਬੀਜੇਪੀ ਨੂੰ ਘੇਰਨਗੇ, ਉੱਥੇ ਹੀ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਪੰਜਾਬ ਵਿੱਚ ਸੰਘਰਸ਼ ਦੀ ਬਿਗੁਲ ਵਜਾਉਗੇ।ਦੱਸ ਦਈਏ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਹਰੀਕੇ ਹੈੱਡ, ਬਿਆਸ ਪੁਲ ਤੇ ਟਾਂਡਾ ਹਰਗੋਬਿੰਦਪੁਰ ਪੁਲ ’ਤੇ ਸੰਕੇਤਕ ਰੂਪ ਵਿੱਚ ਜਾਮ ਲਾਏ ਜਾ ਰਹੇ ਹਨ। ਕਮੇਟੀ ਨੇ ਹੁਣ ਛੇ ਦੀ ਬਜਾਏ ਤਿੰਨ ਜ਼ਿਲ੍ਹਿਆਂ ਵਿੱਚ ਮੋਰਚਾ ਭਖਾ ਲਿਆ ਹੈ। ਇਹ ਵੀ ਅਹਿਮ ਹੈ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਪ੍ਰਤੀ ਸੁਰ ਨਰਮ ਰੱਖੀ ਹੋਈ ਹੈ। ਇਸ ਲਈ ਕਿਸਾਨਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ।
Continues below advertisement

JOIN US ON

Telegram