Punjab Weather Update | ਪੰਜਾਬ ਹਰਿਆਣਾ ਵਿੱਚ ਠੰਢ ਦਾ ਯੈਲੋ ਅਲਰਟ
Punjab Weather Update | ਪੰਜਾਬ ਹਰਿਆਣਾ ਵਿੱਚ ਠੰਢ ਦਾ ਯੈਲੋ ਅਲਰਟ
#Cold #weather #Punjab #Sunny #abpsanjha #abplive
ਪੰਜਾਬ ਹਰਿਆਣਾ ਵਿੱਚ ਵੈਸੇ ਧੁੱਪ ਨਿਕਲ ਰਹੀ ਹੈ ਪਰ ਫਿਰ ਵੀ ਪੰਜਾਬ , ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਦੇ ਲਈ ਮੌਸਮ ਵਿਭਾਗ ਨੇ ਠੰਢ ਦਾ ਯੈਲੋ ਯਾਨਿ ਪੀਲਾ ਅਲਰਟ ਜਾਰੀ ਕੀਤਾ ਹੈ, ਹਿਮਾਚਲ ਪ੍ਰਦੇਸ਼ ਦੇ ਇਲਾਵਾ ਜੰਮੂ ਕਸ਼ਮੀਰ ਅਤੇ ਉਤਰਾਖੰਡ ਵਿੱਚ ਹੋਈ ਬਰਫਬਾਰੀ ਦਾ ਅਸਰ ਵੀ ਹੁਣ ਮੈਦਾਨੀ ਇਲਾਕਿਆਂ ਵਿੱਚ ਦਿਸੇਗਾ |ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ। ਦਿਨ ਵੇਲੇ ਚੰਗੀ ਧੁੱਪ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ। ਅੰਮ੍ਰਿਤਸਰ ਵਿੱਚ ਅੱਜ ਕੜਾਕੇ ਦੀ ਧੁੱਪ ਨਿਕਲੇਗੀ। ਤਾਪਮਾਨ 5 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਗਿਰਾਵਟ ਆਵੇਗੀ। ਇਹ 5 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਵਿੱਚ ਮੌਸਮ ਸਾਫ ਰਹੇਗਾ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 5 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ ਮੋਹਾਲੀ ਵਿੱਚ ਧੁੱਪ ਨਿਕਲੇਗੀ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ।