ਪੰਜਾਬ ਦੇ ਹੁਸ਼ਿਆਰਪੁਰ 'ਚ ਵੱਡਾ ਹਾਦਸਾ, ਸਕੂਲੀ ਬੱਸ ਟਰੱਕ ਨਾਲ ਟਕਰਾਈ, ਇਕ ਬੱਚੇ ਦੀ ਮੌਤ, ਕਈ ਜ਼ਖਮੀ
Continues below advertisement
Hoshiarpur school bus accident: ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਦਸੂਹਾ ਇਲਾਕੇ ਨੇੜੇ ਇੱਕ ਨਿੱਜੀ ਸਕੂਲ ਦੀ ਬੱਸ ਹਾਦਸਾਗ੍ਰਸਤ ਹੋ ਗਈ। ਇਸ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ। ਜਾਣਕਾਰੀ ਅਨੁਸਾਰ ਸਕੂਲੀ ਬੱਸ ਨੂੰ ਪਿੱਛੇ ਤੋਂ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 1 ਬੱਚੇ ਦੀ ਮੌਤ ਹੋਣ ਦੀ ਵੀ ਖਬਰ ਹੈ, ਜਦਕਿ ਬੱਸ ਦੇ ਸੁਪਰਵਾਈਜ਼ਰ ਸਮੇਤ 11 ਬੱਚੇ ਜ਼ਖਮੀ ਹੋ ਗਏ ਹਨ। ਜ਼ਖਮੀਆਂ ਦਾ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
Continues below advertisement
Tags :
Punjab News Hoshiarpur Abp Sanjha School Bus Accident Student Death Hoshiarpur School Bus Accident Punjab School Bus Accident