ਕਾਮਰੇਡ ਬਲਵਿੰਦਰ ਸਿੰਘ ਦਾ ਹੋਇਆ ਅੰਤਿਮ ਸਸਕਾਰ, ਪਤਨੀ ਦਾ ਵੱਡਾ ਬਿਆਨ

Continues below advertisement
ਅੱਜ ਸ਼ੌਰਯਾ ਚੱਕਰ ਅਵਾਰਡੀ ਕਾਮਰੇਡ ਬਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਤਰਨਤਾਰਨ ਦੇ ਭਿੱਖੀਵਿੰਡ ਵਿੱਚ ਕੀਤਾ ਗਿਆ।ਸ਼ੁਕਰਵਾਰ ਸਵੇਰੇ ਬਲਵਿੰਦਰ ਸਿੰਘ ਦਾ ਉਨ੍ਹਾਂ ਦੀ ਰਿਹਾਇਸ਼ ਤੇ ਹੀ ਕੁਛ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਬਲਵਿੰਦਰ ਸਿੰਘ ਦੀ ਸੁਰੱਖਿਆ ਹਟਾ ਲਈ ਗਈ ਸੀ ਅਤੇ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਲਈ DGP ਨੂੰ ਪੱਤਰ ਵੀ ਲਿਖਿਆ ਸੀ ਪਰ ਉਨ੍ਹਾਂ ਨੂੰ ਸੁਰੱਖਿਆ ਨਹੀਂ ਮਿਲੀ ਸੀ। ਅੰਤਿਮ ਸੰਸਕਾਰ ਮੌਕੇ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਨੇ ਕਿਹਾ ਕਿ, "ਹਰ ਹਫ਼ਤੇ ਦਿਨਕਰ ਗੁਪਤਾ ਨੂੰ ਮੇਲ ਕਰਦੇ ਸੀ।ਸਾਡੇ ਪਰਿਵਾਰ ਲਈ ਸੁਰੱਖਿਆ ਕੋਈ ਮਾਇਨੇ ਨਹੀਂ ਰੱਖਦੀ ਹੁਣ।ਪਹਿਲਾਂ ਸੁਰੱਖਿਆ ਮਿਲੀ ਹੁੰਦੀ ਤਾਂ ਅੱਜ ਦਾ ਦਿਨ ਨਾ ਦੇਖਣਾ ਪੈਂਦਾ।ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਸਾਡੇ ਪਰਿਵਾਰ ਦੀ ਸੁਰੱਖਿਆ ਕਿਉਂ ਹਟਾਈ ਗਈ।"
Continues below advertisement

JOIN US ON

Telegram