Punjab ਦੇ Barnala 'ਚ African swine fever ਦੀ ਦਸਤਕ

Continues below advertisement

African Swine Fever in Punjab: ਅਫਰੀਕਨ ਸਵਾਈਨ ਫੀਵਰ ਪੰਜਾਬ ਪਹੁੰਚ ਗਿਆ ਹੈ। ਬਰਨਾਲਾ ਜ਼ਿਲ੍ਹੇ ਦੇ ਧਨੌਲਾ ਵਿੱਚ ਸੂਰਾਂ 'ਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਹੋਈ ਹੈ। ਇਹ ਫੀਵਰ ਧਨੌਲਾ ਦੀ ਦਾਣਾ ਮੰਡੀ ਨੇੜੇ ਇੱਕ ਬਸਤੀ ਵਿੱਚ ਦੇਸੀ ਸੂਰਾਂ ਵਿੱਚ ਪਾਇਆ ਗਿਆ ਹੈ। ਬਰਨਾਲਾ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਲਏ ਸੈਂਪਲਾਂ ਨੂੰ ਜਾਂਚ ਲਈ ਭੋਪਾਲ ਦੀ ਭਾਰਤੀ ਕ੍ਰਿਸ਼ੀ ਖੋਜ ਕੌਸ਼ਲ ਨੂੰ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਫੀਵਰ ਦੀ ਪੁਸ਼ਟੀ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਸ਼ੂ ਪਾਲਣ ਵਿਭਾਗ ਹਰਕਤ ਵਿੱਚ ਆ ਗਿਆ ਹੈ, ਪ੍ਰਸ਼ਾਸਨ ਨੇ ਪ੍ਰਭਾਵਿਤ ਖੇਤਰ ਦੇ 1 ਕਿਲੋਮੀਟਰ ਦੇ ਖੇਤਰ ਨੂੰ ਛੂਤ ਵਾਲਾ ਖੇਤਰ ਐਲਾਨ ਦਿੱਤਾ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਖੇਤਰ ਵਿੱਚ ਵੱਖ-ਵੱਖ ਟੀਮਾਂ ਬਣਾ ਕੇ ਸੂਰਾਂ ਦਾ ਸਰਵੇ ਕੀਤਾ ਗਿਆ ਹੈ, ਜਿਸ ਵਿੱਚ 86 ਸੂਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। 

Continues below advertisement

JOIN US ON

Telegram