Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
Continues below advertisement
19 Aug 2026 07:26 PM (IST)
ਕਾਂਗਰਸ ਵੱਲੋਂ ਪੰਜਾਬ ਵਿੱਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਨੇ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਿਹੜੇ ਲੋਕ ਇਸ ਪਾਣੀ ਨੂੰ ਸਾਫ਼ ਦੱਸ ਰਹੇ ਹਨ, ਉਹ ਖੁਦ ਇਹ ਪਾਣੀ ਪੀ ਕੇ ਦਿਖਾਉਣ। ਕੰਬੋਜ ਨੇ ਦੋਸ਼ ਲਗਾਇਆ ਕਿ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ ਅਤੇ ਵਿਰੋਧੀ ਧਿਰ ਵੱਲੋਂ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕੀਤੀ ਜਾ ਰਹੀ ਹੈ।
Continues below advertisement
Continues below advertisement
Sponsored Links by Taboola