(Source: ECI/ABP News/ABP Majha)
Navjot Sidhu ਦੇ ਕੈਂਸਰ ਨੂੰ ਲੈ ਕੇ ਦਾਅਵੇ 'ਤੇ ਵਿਵਾਦ! 262 ਡਾਕਟਰਾਂ ਨੇ ਕੀਤਾ ਰੱਦ |Abp Sanjha
ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਵੱਲੋਂ ਆਪਣੀ ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੇ ਇਲਾਜ ਦੇ ਦਾਅਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਨੇ ਕਿਹਾ ਸੀ ਕਿ ਉਹ ਆਪਣੀ ਪਤਨੀ ਦਾ ਇਲਾਜ ਆਯੁਰਵੈਦਿਕ ਤਰੀਕਿਆਂ ਨਾਲ ਕਰਦੇ ਹਨ। ਮਿੱਠੀਆਂ ਚੀਜ਼ਾਂ ਖਾਣੀਆਂ ਬੰਦ ਕਰ ਦਿੱਤੀਆਂ ਜੋ ਕੈਂਸਰ ਸੈੱਲਾਂ ਨੂੰ ਵਧਾਉਂਦੀਆਂ ਹਨ। ਜਿਸ ਤੋਂ ਬਾਅਦ ਪਤਨੀ ਡਾ: ਨਵਜੋਤ ਕੌਰ ਸਿੱਧੂ ਕੈਂਸਰ ਮੁਕਤ ਹੋ ਗਈ।
ਇਸ ਸਬੰਧੀ ਸਿੱਧੂ ਨੇ ਪ੍ਰੈਸ ਕਾਨਫਰੰਸ ਵੀ ਕੀਤੀ। ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਟਾਟਾ ਮੈਮੋਰੀਅਲ ਹਸਪਤਾਲ ਦੀ ਅਗਵਾਈ 'ਚ 262 ਓਨਕੋਲੋਜਿਸਟਾਂ ਨੇ ਇਸ ਦਾਅਵੇ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਸਿੱਧੂ ਵੱਲੋਂ ਦੱਸੀਆਂ ਗਈਆਂ ਕੁਝ ਗੱਲਾਂ 'ਤੇ ਖੋਜ ਜ਼ਰੂਰ ਚੱਲ ਰਹੀ ਹੈ ਪਰ ਇਨ੍ਹਾਂ ਦੇ ਠੀਕ ਹੋਣ ਦਾ ਦਾਅਵਾ ਸੱਚ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਦੇ ਦਾਅਵੇ ਲਈ ਪੁਖਤਾ ਸਬੂਤ ਨਹੀਂ ਹਨ। ਅਜਿਹੇ 'ਚ ਜੇਕਰ ਲੋਕਾਂ 'ਚ ਕੈਂਸਰ ਵਰਗੇ ਲੱਛਣ ਹੋਣ ਤਾਂ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।