Crime News | ਲੜਕੀ ਨੂੰ ਸੜਕ 'ਤੇ ਘਸੀਟਣ ਵਾਲੇ ਆਰੋਪੀ ਕਾਬੂ! | Viral Vdieo | Abp Sanjha
Crime News | ਲੜਕੀ ਨੂੰ ਸੜਕ 'ਤੇ ਘਸੀਟਣ ਵਾਲੇ ਆਰੋਪੀ ਕਾਬੂ! | Viral Vdieo | Abp Sanjhaਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਐਲ.ਬੀ.ਐਸ.ਕਾਲਜ ਬਰਨਾਲਾ ਦੀ ਵਿਦਿਆਰਥਣ ਅਰਸਦੀਪ ਕੌਰ ਪੁੱਤਰੀ ਗੁਲਾਬ ਸਿੰਘ ਵਾਸੀ ਹਰੀਗੜ੍ਹ 4 ਅਕਤੂਬਰ ਨੂੰ ਕਾਲਜ ਤੋਂ ਬੱਸ ਸਟੈਂਡ ਬਰਨਾਲਾ ਵੱਲ ਪਰਤ ਰਹੀ ਸੀ ਤਾਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਟੱਕਰ ਮਾਰ ਦਿੱਤੀ। ਪ੍ਰੇਮ ਪ੍ਰਧਾਨ ਮਾਰਕੀਟ, ਬਰਨਾਲਾ ਤੋਂ ਲੜਕੀ ਅਰਸ਼ਦੀਪ ਕੌਰ ਤੋਂ ਬੈਗ ਖੋਹ ਲਿਆ। ਜਿਸ ਵਿੱਚ ਕਰੀਬ 500 ਰੁਪਏ ਦੀਆਂ ਕਿਤਾਬਾਂ ਅਤੇ ਜ਼ਰੂਰੀ ਦਸਤਾਵੇਜ਼ ਸਨ। ਲੜਕੀ ਨੇ ਆਪਣੇ ਆਪ ਨੂੰ ਬਚਾਉਣ ਲਈ ਆਪਣੇ ਹੱਥਾਂ ਨਾਲ ਬੈਗ ਫੜ੍ਹ ਲਿਆ, ਜਿਸ ਕਾਰਨ ਉਹ ਜ਼ਮੀਨ 'ਤੇ ਡਿੱਗ ਪਈ ਅਤੇ ਗੰਭੀਰ ਜ਼ਖਮੀ ਹੋ ਗਈ। ਮੋਟਰਸਾਈਕਲ ਸਵਾਰ ਦੋਵੇਂ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਜ਼ਖ਼ਮੀ ਲੜਕੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਡੀਐਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸੀਆਈਏ ਸਟਾਫ਼ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ, ਥਾਣਾ ਸਿਟੀ ਦੇ ਐਸਐਚਓ ਲਖਵਿੰਦਰ ਸਿੰਘ ਅਤੇ ਚੌਕੀ ਇੰਚਾਰਜ ਚਰਨਜੀਤ ਸਿੰਘ ਸਮੇਤ ਪੁਲੀਸ ਪਾਰਟੀ ਨੇ ਟੀਮ ਵਜੋਂ ਕੰਮ ਕੀਤਾ। ਇਸ ਮਾਮਲੇ ਵਿੱਚ ਪੁਲੀਸ ਨੇ ਸਹਿਜਪ੍ਰੀਤ ਸਿੰਘ ਮਨੀ ਅਤੇ ਗੁਰਪ੍ਰੀਤ ਸਿੰਘ ਵਾਸੀ ਭੈਣੀ ਫੱਤਾ ਜ਼ਿਲ੍ਹਾ ਬਰਨਾਲਾ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਸਤਵੀਰ ਨੇ ਦੱਸਿਆ ਕਿ ਇਹ ਮੁਲਜ਼ਮ ਮੋਗਾ ਫਲਾਈਓਵਰ ਨੇੜੇ ਇੱਕ ਹੋਰ ਲੁੱਟ ਦੀ ਯੋਜਨਾ ਬਣਾ ਰਹੇ ਸਨ। ਜਿੱਥੇ ਮੁਲਜ਼ਮ ਪੁਲੀਸ ਨੂੰ ਦੇਖ ਕੇ ਮੋਟਰਸਾਈਕਲ ’ਤੇ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਮੁਲਜ਼ਮ ਮੋਟਰਸਾਈਕਲ ਛੱਡ ਕੇ ਭੱਜ ਗਏ ਅਤੇ ਪਿੱਛੋਂ ਤੇਜ਼ ਰਫ਼ਤਾਰ ਹੋਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਿਆ। ਜਿਸ ਕਾਰਨ ਇਨ੍ਹਾਂ ਮੁਲਜ਼ਮਾਂ ਦੇ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਮੁਲਜ਼ਮ ਦਾ ਭਰਾ ਸਹਿਜਪ੍ਰੀਤ ਸਿੰਘ ਵੀ ਸ਼ਾਮਲ ਸੀ, ਜਿਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਸਿਲਵਰ ਰੰਗ ਦਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।