ਜਿਹੜੇ ਅਫ਼ਸਰਾਂ ਨੇ ਗਲਤ ਕੰਮ ਕੀਤੇ ਉਨ੍ਹਾਂ ਨੂੰ ਸਜਾ ਦੇਵੇ ਮਾਨ ਸਰਕਾਰ-ਦਲਜੀਤ ਚੀਮਾ
ਜਿਹੜੇ ਅਫ਼ਸਰਾਂ ਨੇ ਗਲਤ ਕੰਮ ਕੀਤੇ ਉਨ੍ਹਾਂ ਨੂੰ ਸਜਾ ਦੇਵੇ ਮਾਨ ਸਰਕਾਰ-ਦਲਜੀਤ ਚੀਮਾ
ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਕਾਰਜਕਾਰੀ ਪ੍ਰਧਾਨ ਵਜੋਂ ਇਹ ਉਨ੍ਹਾਂ ਦੀ ਪਹਿਲੀ ਬੈਠਕ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂ ਮੌਜੂਦ ਰਹਿਣਗੇ। ਦੋ ਦਿਨ ਪਹਿਲਾਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ।
ਇਸ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਸੂਬੇ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਮੀਟਿੰਗ ਵਿੱਚ ਚੋਣਾਂ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਸਮੇਂ ਝੋਨੇ ਦੀ ਖਰੀਦ ਦਾ ਮਾਮਲਾ ਵੀ ਭੱਖਿਆ ਹੋਇਆ ਹੈ। ਇਸ ਮੁੱਦੇ 'ਤੇ ਵੀ ਪਾਰਟੀ ਦੀ ਭਵਿੱਖੀ ਰਣਨੀਤੀ ਤੈਅ ਕੀਤੀ ਜਾਵੇਗੀ।ਕਿਉਂਕਿ ਦੋਵੇਂ ਅਕਾਲੀ ਦਲ ਦੇ ਕੋਰ ਵੋਟਰ ਹਨ।