ਸਰਕਾਰੀ ਅਧਿਆਪਕ ਦੀ ਨੋਕਰੀ ਲਈ ਪੇਪਰ ਦੇਣ ਜਾ ਰਹੀ ਲੜਕੀ ਦੀ ਮੌਤ

Continues below advertisement

ਸਰਕਾਰੀ ਅਧਿਆਪਕ ਦੀ ਨੋਕਰੀ ਲਈ ਪੇਪਰ ਦੇਣ ਜਾ ਰਹੀ ਲੜਕੀ ਦੀ ਮੌਤ

ਗਰੀਬ ਮਾਪਿਆਂ ਦੀ ਇਕੱਲੀ ਇਕੱਲੀ ਸੀ ਧੀ

Report: Sunny Chopra


ਫਿਰੋਜ਼ਪੁਰ ਅੰਦਰ  ਇੱਕ ਨੌਜਵਾਨ ਲੜਕੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜੋ ਗੁਰੂਹਰਸਹਾਏ ਤੋਂ ਚੰਡੀਗੜ੍ਹ ਟੀਚਰ ਦਾ ਪੇਪਰ ਦੇਣ ਜਾ ਰਹੀ ਸੀ ਕਿ ਫਿਰੋਜ਼ਪੁਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਉਸਦਾ ਪੈਰ ਫਿਸਲਨ ਕਾਰਨ ਉਸਦੀ ਮੌਤ ਹੋ ਗਈ।

ਫਿਰੋਜ਼ਪੁਰ ਅੰਦਰ  ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਇੱਕ ਨੌਜਵਾਨ ਲੜਕੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਨਾਮ ਰਿਵੀਕਾ ਸੀ। ਜੋ ਚੰਡੀਗੜ੍ਹ ਟੀਚਰ ਦਾ ਪੇਪਰ ਦੇਣ ਲਈ ਜਾ ਰਹੀ ਸੀ। ਅਤੇ ਫਿਰੋਜ਼ਪੁਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਜਦ ਉਹ ਟਰੇਨ ਚੜਨ ਲੱਗੀ ਤਾਂ ਉਸਦਾ ਪੈਰ ਫਿਸਲ ਗਿਆ ਅਤੇ ਟਰੇਨ ਹੇਠਾਂ ਆਉਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਮਾਪਿਆਂ ਦੀ ਇਕੱਲੀ ਇਕੱਲੀ ਧੀ ਸੀ। ਅਤੇ ਮਾਪਿਆਂ ਬੜੀ ਮੁਸ਼ਕਲ ਨਾਲ ਉਸਨੂੰ ਪੜ੍ਹਾਇਆ ਲਿਖਾਇਆ ਸੀ।

Continues below advertisement

JOIN US ON

Telegram