ਅਮਰੀਕਾ 'ਚ ਪੰਜਾਬੀ ਦੀ ਸ਼ੱਕੀ ਹਾਲਾਤਾਂ 'ਚ ਮੌਤ
Continues below advertisement
ਅਮਰੀਕਾ 'ਚ ਪੰਜਾਬੀ ਦੀ ਸ਼ੱਕੀ ਹਾਲਾਤਾਂ 'ਚ ਮੌਤ
ਅਮਰੀਕਾ ਵਿਖੇ ਰੋਜ਼ੀ ਰੋਟੀ ਕਮਾਣ ਗਏ ਪਠਾਨਕੋਟ ਦੇ ਇੱਕ ਸ਼ਖਸ ਦੀ ਅਮੇਰੀਕਾ ਵਿੱਚ ਸ਼ੱਕੀ ਹਾਲਾਤਾਂ ਦੇ ਵਿੱਚ ਹੋਈ ਮੌਤ, ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਧੁੱਪਸੜੀ ਦਾ ਰਹਿਣ ਵਾਲਾ ਹੈ ਅਮਨਦੀਪ ਸਿੰਘ,ਕਰੀਬ 40 ਸਾਲ ਦੱਸੀ ਜਾ ਰਹੀ ਮ੍ਰਿਤਕ ਦੀ ਉਮਰ, ਦੋ ਸਾਲ ਪਹਿਲਾਂ ਹੀ ਗਿਆ ਸੀ ਅਮਰੀਕਾ,ਆਪਣੇ ਪਿੱਛੇ ਛੱਡ ਗਿਆ ਚਾਰ ਸਾਲ ਦਾ ਬੇਟਾ ਅਤੇ ਨੌ ਸਾਲ ਦੀ ਬੇਟੀ ਅਤੇ ਪਰਿਵਾਰ ਦੇ ਬਾਕੀ ਲੋਕ, ਪਰਿਵਾਰ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਸਰਕਾਰ ਕੋਲੋਂ ਕੀਤੀ ਮੰਗ
ਪੰਜਾਬ ਦੇ ਕਈ ਨੌਜਵਾਨ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ ਅਤੇ ਇਦਾਂ ਦਾ ਹੀ ਇੱਕ ਨੌਜਵਾਨ ਸੀ ਪਿੰਡ ਧੁੱਪਸੜੀ ਵਿਧਾਨ ਸਭਾ ਹਲਕਾ ਭੋਆ ਦਾ ਰਹਿਣ ਵਾਲਾ ਅਮਨਦੀਪ ਸਿੰਘ ਜੋ ਕਿ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਲਈ ਅਮਰੀਕਾ ਦੋ ਸਾਲ ਪਹਿਲਾਂ ਗਿਆ ਸੀ ਜਿਸ ਦੀ ਮੌਤ ਦੀ ਖਬਰ ਜਦੋਂ ਪਿੰਡ ਪੁੱਜੀ ਤਾਂ ਪਿੰਡ ਦੇ ਵਿੱਚ ਮਾਤਮ ਛਾ ਗਿਆ ਅਮਨਦੀਪ ਸਿੰਘ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਹੀ ਹੈ ਜਿਸ ਦੇ ਦੋ ਛੋਟੇ ਛੋਟੇ ਬੱਚੇ ਵੀ ਹਨ ਜਿਸ ਦੇ ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਗੁਹਾਰ ਲਗਾਈ ਹੈ ਕੀ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਵਾਪਸ ਲਿਆਂਦੀ ਜਾਵੇ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਉਹ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਦੇ ਲਈ ਅਮਰੀਕਾ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਨਾਲ ਲਗਾਤਾਰ ਗੱਲਬਾਤ ਹੋ ਰਹੀ ਸੀ ਅਤੇ ਬੀਤੀ ਰਾਤ ਦੇ ਸਮੇਂ ਵੀ ਉਸ ਦੇ ਨਾਲ ਗੱਲਬਾਤ ਹੋਈ ਪਰ ਸਵੇਰੇ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ ਉਹਨਾਂ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ ਤਾਂ ਕਿ ਉਹ ਉਸ ਦਾ ਮੂੰਹ ਵੇਖ ਸਕਣ
Continues below advertisement