Moosewala ਦੇ Father ਨੂੰ ਧਮਕੀ ਮਿਲਣ 'ਤੇ ਬੋਲੇ Raja Warring

Continues below advertisement

ਚੰਡੀਗੜ੍ਹ/ਮਾਨਸਾ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੂਸੇਵਾਲਾ ਦੀ ਮੌਤ ਨੂੰ ਕਰੀਬ ਦੋ ਮਹੀਨੇ ਬੀਤ ਚੁੱਕੇ ਹਨ, ਪਰ ਪ੍ਰਸ਼ੰਸਕ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ਵਿਖੇ ਉਨ੍ਹਾਂ ਦੇ ਮਾਤਾ-ਪਿਤਾ ਕੋਲ ਅਫ਼ਸੋਸ ਪ੍ਰਗਟਾਉਣ ਤੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਆਉਂਦੇ ਰਹਿੰਦੇ ਹਨ।ਇਸ ਵਿਚਾਲੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਇਸ ਖ਼ਬਰ ਦੇ ਸਾਹਮਣੇ ਆਉਣ ਮਗਰੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਲਕੌਰ ਸਿੰਘ ਦੀ ਸੁਰੱਖਿਆ ਵਧਾਈ ਜਾਵੇ।

ਵੜਿੰਗ ਨੇ ਟਵੀਟ ਕੀਤਾ "ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੇ ਪਿਤਾ ਸਰਦਾਰ ਬਲਕੌਰ ਸਿੰਘ ਜੀ ਜਿਨ੍ਹਾਂ ਨੂੰ ਹਾਲ ਹੀ ਵਿੱਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਲਈ ਢੁਕਵੇਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਨਾਲ ਹੀ ਪੰਜਾਬ ਪੁਲਿਸ ਨੂੰ ਇਸ ਧਮਕੀ ਪਿੱਛੇ ਲੋਕਾਂ ਨੂੰ ਫੜਨਾ ਚਾਹੀਦਾ ਹੈ।"

ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇਹ ਧਮਕੀ ਮਿਲੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਕੋਲ ਪਹੁੰਚਾਉਣ ਦੀ ਗੱਲ ਕਹੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ।ਪੁਲਿਸ ਨੇ ਜਿਸ ਦੇ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। 

ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਦੇ ਸਟੋਰੀ ਸੈਕਸ਼ਨ ਵਿੱਚ ਇੱਕ ਫੋਟੋ ਅਪਲੋਡ ਕੀਤੀ ਗਈ ਸੀ।ਇਸ ਫੋਟੋ ਰਾਹੀਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ, ਜੋ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਉਨ੍ਹਾਂ ਦੇ ਘਰ ਜਾ ਕੇ ਉਸ ਦੀ ਮੌਤ 'ਤੇ ਸੋਗ ਮਨਾਉਣ ਲਈ ਮਿਲਣਾ ਚਾਹੁੰਦੇ ਹਨ। ਇਸ ਫੋਟੋ ਵਿੱਚ ਇੱਕ ਸੰਦੇਸ਼ ਵਿੱਚ ਲਿਖਿਆ ਹੈ, 'ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨਿਆਂ ਲਈ ਪਿੰਡ ਤੋਂ ਬਾਹਰ ਗਏ ਹਨ। ਜੋ ਵੀ ਉਨ੍ਹਾਂ ਨੂੰ ਮਿਲਣ ਆ ਰਿਹਾ ਹੈ, ਉਨ੍ਹਾਂ ਨੂੰ ਨਿਰਾਸ਼ ਨਾ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ। ਅਸੀਂ ਤੁਹਾਨੂੰ ਪੋਸਟ ਰਾਹੀਂ ਅੱਪਡੇਟ ਕਰਦੇ ਰਹਾਂਗੇ।

Continues below advertisement

JOIN US ON

Telegram