Deep Sidhu ਭਰਾ ਨੇ ਕੰਬਣ ਲਾਈਆਂ ਸਿਆਸੀ ਪਾਰਟੀਆਂ ! Amritpal Singh ਵੱਲੋਂ ਹਮਾਇਤ ਦਾ ਐਲਾਨ !

Continues below advertisement
Deep Sidhu's brother shook the political parties! Amritpal Singh announced support!

 ਦੀਪ ਸਿੱਧੂ ਦੇ ਭਰਾ ਨੇ ਕੰਬਣ ਲਾਈਆਂ ਸਿਆਸੀ ਪਾਰਟੀਆਂਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਖਾਲਸਾ ਵੱਲੋਂ ਹਮਾਇਤ ਦਾ ਐਲਾਨ: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਸੰਸਥਾਪਕ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਉਨ੍ਹਾਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੌਰੇ ਦੌਰਾਨ ਮਨਦੀਪ ਸਿੱਧੂ ਨੂੰ ਪੰਥਕ ਉਮੀਦਵਾਰ ਐਲਾਨ ਦਿੱਤਾ। ਉਨ੍ਹਾਂ ਨੇ ਚੋਣ ਪ੍ਰਚਾਰ ਲਈ ਗਿੱਦੜਬਾਹਾ ਵਿੱਚ ਨੁੱਕੜ ਮੀਟਿੰਗਾਂ ਵੀ ਕੀਤੀਆਂ।ਇਸ ਦੌਰਾਨ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੇ ਗਿੱਦੜਬਾਹਾ ਆਉਣ ਦੇ ਦੋ ਮਕਸਦ ਸਨ। ਇੱਕ ਤਾਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿਤਾਇਆ। ਦੂਜਾ ਮਨਦੀਪ ਸਿੰਘ ਸਿੱਧੂ ਨੂੰ ਸਾਰਿਆਂ ਨਾਲ ਜਾਣੂ ਕਰਵਾਉਣਾ ਹੈ। ਜ਼ਿਮਨੀ ਚੋਣ 'ਚ ਗਿੱਦੜਬਾਹਾ ਤੋਂ ਮਨਦੀਪ ਸਿੰਘ ਸਿੱਧੂ ਪੰਥਕ ਧਿਰਾਂ ਦੇ ਉਮੀਦਵਾਰ ਹੋਣਗੇ। ਉਨ੍ਹਾਂ ਨੇ ਲੋਕਾਂ ਵੱਲੋਂ ਮਨਦੀਪ ਸਿੱਧੂ ਨੂੰ ਵੱਡੇ ਫਰਕ ਨਾਲ ਜਿਤਾਉਣ ਲਈ ਕਿਹਾ।ਇਸ ਦੌਰਾਨ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਤਰਸੇਮ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਦੀਪ ਸਿੱਧੂ ਨੇ ਸਿੱਖਾਂ ਦੀ ਆਵਾਜ਼ ਬੁਲੰਦ ਕੀਤੀ ਸੀ। ਸਰਕਾਰ ਸਿੱਖਾਂ ਨਾਲ ਕੀ ਕਰਦੀ ਹੈ, ਇਸ ਦਾ ਉਨ੍ਹਾਂ ਨੇ ਪਰਦਾਫਾਸ਼ ਕੀਤਾ ਸੀ। ਮਨਦੀਪ ਸਿੰਘ ਸਿੱਧੂ ਇੱਕ ਸਮਝਦਾਰ ਵਿਅਕਤੀ ਹਨ ਤੇ ਜੇਕਰ ਉਹ ਜਿੱਤ ਜਾਂਦੇ ਹਨ ਤਾਂ ਉਹ ਲੋਕਾਂ ਦੀ ਆਵਾਜ਼ ਬਣਨਗੇ।

 
Continues below advertisement

JOIN US ON

Telegram