ਦਿੱਲੀ ਪੁਲਿਸ ਨੇ ਮੋਹਾਲੀ police intelligence headquarter 'ਤੇ RPG ਹਮਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫਤਾਰ

Continues below advertisement

RPG attack: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਦੇ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਯੂਪੀ ਦਾ ਰਹਿਣ ਵਾਲਾ ਹੈ ਅਤੇ ਅੱਤਵਾਦੀਆਂ ਦਾ ਮਦਦਗਾਰ ਹੈ। ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫ਼ਤਰ 'ਤੇ 9 ਮਈ ਦੀ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਨੇ ਇਮਾਰਤ ਦੀ ਇੱਕ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਚੂਰ-ਚੂਰ ਕਰ ਦਿੱਤੇ ਸੀ। ਇਸ ਹਮਲੇ ਦੇ ਦੋ ਦਿਨਾਂ ਦੇ ਅੰਦਰ ਹੀ ਪੁਲਿਸ ਨੇ ਫਰੀਦਕੋਟ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ ਦੇ ਸਾਥੀ ਸੋਨੂੰ ਨੂੰ ਵੀ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਸੋਨੂੰ ਲੌਜਿਸਟਿਕਸ ਸਪੋਰਟ ਵਿੱਚ ਵੀ ਸ਼ਾਮਲ ਸੀ ਅਤੇ ਨਿਸ਼ਾਨ ਸਿੰਘ ਦੇ ਨਾਲ ਸੀ।

Continues below advertisement

JOIN US ON

Telegram