Sidhu Moosewala murder ਕੇਸ 'ਚ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਮੇਤ ਕਈ ਗੈਂਗਸਟਰਾਂ 'ਤੇ UAPA

Continues below advertisement

ਗ੍ਰਹਿ ਮੰਤਰਾਲੇ ਦੇ ਆਦੇਸ਼ਾਂ 'ਤੇ ਦਿੱਲੀ ਪੁਲਿਸ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਦੇਸ਼ ਦੇ ਨਾਮੀ ਗੈਂਗਸਟਰਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਹ ਕਾਰਵਾਈ ਦਿੱਲੀ ਅਤੇ ਪੰਜਾਬ ਦੇ ਦੋ ਵੱਡੇ ਗੈਂਗਸਟਰਾਂ ਦੇ ਕਈ ਨਾਮੀ ਗੈਂਗਸਟਰਾਂ ਵਿਰੁੱਧ ਕੀਤੀ ਹੈ, ਜੋ ਕਿ ਦਹਿਸ਼ਤ ਅਤੇ ਅਪਰਾਧ ਦੇ ਸਮਾਨਾਰਥੀ ਬਣ ਚੁੱਕੇ ਹਨ। ਇਨ੍ਹਾਂ ਗੈਂਗਸਟਰਾਂ ਵਿੱਚ ਲਾਰੈਂਸ ਬਿਸ਼ਨੋਈ ਗੈਂਗ, ਬੰਬੀਹਾ ਗੈਂਗ ਅਤੇ ਨੀਰਜ ਬਬਾਨੀਆ ਗੈਂਗ ਦੇ ਦਰਜਨ ਦੇ ਕਰੀਬ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਦਰਅਸਲ ਇਨ੍ਹਾਂ ਸਾਰੇ ਗਰੋਹਾਂ 'ਤੇ ਕਾਰਵਾਈ ਕਰਨ ਲਈ ਹਾਲ ਹੀ 'ਚ ਕੇਂਦਰੀ ਗ੍ਰਹਿ ਮੰਤਰਾਲੇ 'ਚ ਕਈ ਉੱਚ ਪੱਧਰੀ ਮੀਟਿੰਗਾਂ ਹੋਈਆਂ ਸੀ। 20 ਤੋਂ 25 ਅਗਸਤ ਦਰਮਿਆਨ ਹੋਈਆਂ 4 ਤੋਂ 5 ਮੀਟਿੰਗਾਂ ਵਿੱਚ ਐਨਆਈਏ, ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ, ਗ੍ਰਹਿ ਮੰਤਰਾਲੇ ਅਤੇ ਆਈਬੀ ਦੇ ਅਧਿਕਾਰੀ ਮੌਜੂਦ ਸਨ।

Continues below advertisement

JOIN US ON

Telegram