Delhi Pollution ਦੀ ਹਵਾ ਹਾਲੇ ਵੀ ਬੇਹੱਦ ਖਰਾਬ ਪੱਧਰ 'ਤੇ
Pollution News: ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਘੱਟ ਪ੍ਰਦੂਸ਼ਣ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਤੋਂ GRAP-4 ਦੀਆਂ ਪਾਬੰਦੀਆਂ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਤੋਂ ਬਾਅਦ ਸ਼ਹਿਰ ਵਿੱਚ ਲਗਾਈਆਂ ਗਈਆਂ ਸਾਰੀਆਂ ਪਾਬੰਦੀਆਂ ਵਿੱਚ ਰਾਹਤ ਦਿੱਤੀ ਗਈ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਵਿੱਚ ਬੁੱਧਵਾਰ (9 ਨਵੰਬਰ) ਤੋਂ ਪ੍ਰਾਇਮਰੀ ਸਕੂਲ ਖੋਲ੍ਹੇ ਜਾਣਗੇ।