ਡੀਜੀ ਹੇਮੰਤ ਲੋਹੀਆ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ; ਮੁਲਜ਼ਮ ਗ੍ਰਿਫਤਾਰ
Hemant Lohia Murder Case: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜੰਮੂ-ਕਸ਼ਮੀਰ ਦਾ ਤਿੰਨ ਦਿਨਾ ਦੌਰਾ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਇਕ ਅਜਿਹੀ ਖਬਰ ਆਈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਜੰਮੂ-ਕਸ਼ਮੀਰ ਜੇਲ੍ਹ ਦੇ ਡੀਜੀ ਹੇਮੰਤ ਲੋਹੀਆ ਦਾ ਉਨ੍ਹਾਂ ਦੇ ਦੋਸਤ ਦੇ ਘਰ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜੇਲ ਦੇ ਡੀਜੀ ਹੇਮੰਤ ਲੋਹੀਆ ਦੀ ਮੌਤ ਉਸ ਸਮੇਂ ਹੋਈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਦੌਰੇ 'ਤੇ ਹਨ। ਹੇਮੰਤ ਲੋਹੀਆ ਦੇ ਕਤਲ ਪਿੱਛੇ ਅੱਤਵਾਦੀ ਸਬੰਧ ਵੀ ਸਾਹਮਣੇ ਆਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀ ਸੰਗਠਨ PAFF (ਪੀਪਲਜ਼ ਐਂਟੀ ਫਾਸ਼ੀਵਾਦੀ ਫੋਰਸ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧੀ ਇੱਕ ਕਥਿਤ ਪੱਤਰ ਸਾਹਮਣੇ ਆਇਆ ਹੈ। PAFF ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਹੈ।