105 ਕਿਲੋ ਹੈਰੋਇਨ ਮਾਮਲੇ 'ਚ DGP Gaurav Yadav ਨੇ ਕੀਤੇ ਵੱਡੇ ਖੁਲਾਸੇ

Continues below advertisement

105 ਕਿਲੋ ਹੈਰੋਇਨ, 6 ਪਿਸਟਲਾਂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ ਕਾਬੂ ਕੀਤੇ ਦੋਨੋ ਤਸਕਰਾਂ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਚ ਕੀਤਾ ਗਿਆ ਪੈਸ

ਮਾਨਯੋਗ ਅਦਾਲਤ ਨੇ ਦਿੱਤਾ 3 ਦਿਨਾਂ ਦਾ ਪੁਲਿਸ ਰਿਮਾਂਡ

ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ

ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਦੋ ਨੌਜਵਾਨਾਂ ਨੂੰ ਪੁਲਿਸ ਨੇ ਵੱਡੀ ਨਸ਼ੇ ਦੀ ਖੇਪ ਸਮੇਤ ਕੀਤਾ ਕਾਬੂ 

ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਕੁਇੰਟਲ ਪੰਜ ਕਿਲੋ ਹੀਰੋਇਨ ਅਤੇ 6 ਪਿਸਤੋਲ ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਨ 

ਪੁਲਿਸ ਅਧਿਕਾਰੀ ਇੰਦਰਦੀ0 ਸਿੰਘ ਨੇ ਦੱਸਿਆ ਕਿ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। 

ਉੱਥੇ ਉਹਨਾਂ ਕਿਹਾ ਕਿ ਇੱਕ ਨੌਜਵਾਨ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ ਤੇ ਇੱਕ ਨੌਜਵਾਨ ਆਈਲੈਟਸ ਕਰ ਰਿਹਾ ਸੀ। 

ਵਿਦੇਸ਼ ਵਿੱਚ ਬੈਠੇ ਨਵ ਭੁੱਲਰ  ਦੇ ਨਾਲ ਇਹਨਾਂ ਦੇ ਸੰਬੰਧ ਸਨ ਕੁਝ ਮਹੀਨੇ ਪਹਿਲਾਂ ਹੀ ਇਹਨਾਂ ਵੱਲੋਂ ਇਹ ਕੰਮ ਸ਼ੁਰੂ ਕੀਤਾ ਗਿਆ ਸੀ। 

ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦਰਅਸਲ, ਪੰਜਾਬ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਕਾਰਵਾਈ ਦੌਰਾਨ ਸਰਹੱਦ ਪਾਰੋਂ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਜ਼ਬਤ ਕੀਤੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 105 ਕਿਲੋਗ੍ਰਾਮ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਭੁੱਲ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜ਼ਾਈਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਅਤੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ SSOC ਵੱਲੋਂ ਕੀਤੀ ਗਈ ਹੈ। ਇਸ ਮੌਕੇ ਪੁਲਿਸ ਅਧਿਕਾਰੀ ਅੱਜ ਇਹਨਾਂ ਦੋਵਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਏ ਉੱਥੇ ਹੀ ਮਾਨਯੋਗ ਅਦਾਲਤ ਵੱਲੋਂ ਇਹਨਾਂ ਦਾ ਤਿੰਨ ਦਿਨ ਦਾ ਰਿਮਾਂਡ ਪੁਲਿਸ ਨੇ ਹਾਸਿਲ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਵਿੱਚੋਂ ਇੱਕ ਦੋਸ਼ੀ ਆਈਲੈਟਸ ਦੇ ਪੜ੍ਹਾਈ ਕਰ ਰਿਹਾ ਹੈ ਤੇ ਦੂਸਰਾ ਫੋਟੋਗ੍ਰਾਫੀ ਕਰਦਾ ਸੀ ਇਹਨਾਂ ਦੇ ਵਿਦੇਸ਼ ਵਿੱਚ ਬੈਠੇ ਨਾ ਭੁੱਲਰ ਦੇ ਨਾਲ ਸੰਬੰਧ ਸਨ ਤੇ ਕੁਝ ਮਹੀਨੇ ਪਹਿਲਾਂ ਹੀ ਇਹਨਾਂ ਨੇ ਇਹ ਕੰਮ ਸ਼ੁਰੂ ਕੀਤਾ ਸੀ ਉਹਨਾਂ ਦੱਸਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਟਾਇਰਾਂ ਤੋਂ ਰਬੜ ਦੀਆਂ ਵੱਡੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਹਨ, ਜੋ ਦਰਸਾਉਂਦੀਆਂ ਹਨ ਕਿ ਇਨ੍ਹਾਂ ਦੀ ਵਰਤੋਂ ਪਾਣੀ ਦੇ ਰਸਤੇ ਰਾਹੀਂ ਤਸਕਰੀ ਦੌਰਾਨ ਕੀਤੀ ਗਈ ਸੀ। ਇਸ ਮੌਕੇ ਪੁਲਿਸ ਅਧਿਕਾਰੀ ਇੰਦਰਦੀਪ ਸਿੰਘ ਨੇ ਦੱਸਿਆ ਕਿ ਅੱਜ ਬਾਬਾ ਬਕਾਲਾ ਤੋਂ ਡੇਢ ਕੁਇੰਟਲ ਦੇ ਕਰੀਬ ਹੀ ਰੋਇਨ ਬਰਾਮਦ ਕੀਤੀ ਗਈ ਹੈ। ਤੇ ਛੇ ਪਿਸਤੋਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਤੇ ਇਹਨਾਂ ਦੋ ਨੌਜਵਾਨਾ ਨੂੰ ਕਾਬੂ ਕੀਤਾ ਹੈ ਉਹਨਾਂ ਕਿਹਾ ਕਿ ਹੁਣ ਅਸੀਂ ਮਾਨਯੋਗ ਅਦਾਲਤ ਵਿੱਚ ਇਹਨਾਂ ਨੂੰ ਪੇਸ਼ ਕੀਤਾ ਹੈ ਤੇ ਇਹਨਾਂ ਦਾ ਤਿਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਨੂੰ ਰਿਮਾਂਡ ਤੋਂ ਬਾਅਦ ਅੰਦਰ ਦੀ ਹੋਰ ਪੁੱਛਗਿੱਛ ਕੀਤੀ ਜਾਵੇਗੀ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਤੇ ਇਹ ਵੀ ਪਤਾ ਲਗਾਇਆ ਜਾਏਗਾ ਕਿ ਹੋਰ ਇਹਨਾਂ ਦਿਨ ਤਾਰ ਕਿੰਨਾ ਕਿੰਨਾ ਤਸਕਰਾਂ ਦੇ ਨਾਲ ਜੁੜੇ ਹਨ।

Continues below advertisement

JOIN US ON

Telegram