DGP ਗੋਰਵ ਯਾਦਵ Action Mode 'ਚ, ਹੁਣ ਖੈਰ ਨਹੀਂ ਲੱਗਦੀ....

Continues below advertisement

DGP ਗੋਰਵ ਯਾਦਵ Action Mode 'ਚ, ਹੁਣ ਖੈਰ ਨਹੀਂ ਲੱਗਦੀ....

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ ਪਹੁੰਚੇ। ਉਨ੍ਹਾਂ ਵਿਸ਼ੇਸ਼ ਨਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨਾਕੇ ’ਤੇ ਚੈਕਿੰਗ ਕਰ ਰਹੇ ਡਰਾਈਵਰਾਂ ਨਾਲ ਵੀ ਗੱਲਬਾਤ ਕੀਤੀ। ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਦੇ ਅਚਨਚੇਤ ਨਿਰੀਖਣ ਦੀ ਜਾਣਕਾਰੀ ਜਿਵੇਂ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਮਿਲੀ, ਤਾਂ ਤੁਰੰਤ ਸੜਕਾਂ ’ਤੇ ਪੁਲਿਸ ਬਲ ਤੈਨਾਤ ਕਰ ਦਿੱਤੇ ਗਏ। ਹਰ ਚੌਰਾਹੇ ’ਤੇ ਪੁਲਿਸ ਮੁਲਾਜ਼ਮਾਂ ਨੇ ਨਾਕਾਬੰਦੀ ਕਰ ਦਿੱਤੀ।

ਚੰਡੀਗੜ੍ਹ ਰੋਡ ’ਤੇ ਸਪੈਸ਼ਲ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਡੀਜੀਪੀ ਯਾਦਵ ਦਾ ਕਾਫ਼ਲਾ ਉੱਥੇ ਹੀ ਰੁਕ ਗਿਆ। ਉਨ੍ਹਾਂ ਵਾਹਨ ਚਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਕਦੇ ਕਿਸੇ ਪੁਲਿਸ ਮੁਲਾਜ਼ਮ ਨੇ ਚੈਕਿੰਗ ਦੌਰਾਨ ਨਾਕੇ 'ਤੇ ਕੋਈ ਦੁਰਵਿਵਹਾਰ ਤਾਂ ਨਹੀਂ ਕੀਤਾ। ਇਸਦੇ ਨਾਲ ਹੀ ਉਨ੍ਹਾਂ ਅਪਰਾਧੀਆਂ ਉੱਪਰ ਲਗਾਮ ਲਗਾਉਣ ਲਈ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਗੌਰਵ ਯਾਦਵ ਨੇ ਲੋਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ 'ਤੇ ਪੁਲਿਸ ਦੇ ਕੰਮਕਾਜ ਦੀ ਵੀ ਜਾਂਚ ਕੀਤੀ। ਲੋਕਾਂ ਨੇ ਡੀਜੀਪੀ ਯਾਦਵ ਨੂੰ ਇਹ ਵੀ ਕਿਹਾ ਕਿ ਪੁਲਿਸ ਦੀ ਬਦੌਲਤ ਹੀ ਉਹ ਸ਼ਹਿਰ ਵਿੱਚ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਡੀਜੀਪੀ ਯਾਦਵ ਨੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਪੁਲਿਸ ਵੱਲੋਂ ਚੈਕਿੰਗ ਲਈ ਲਗਾਏ ਗਏ ਰਜਿਸਟਰ ਵੀ ਚੈੱਕ ਕੀਤੇ।

Continues below advertisement

JOIN US ON

Telegram