
DGP Punjab | Amritsar | Terriest Arrested | ਅੰਮ੍ਰਿਤਸਰ 'ਚ 2 ਅੱਤਵਾਦੀ ਗ੍ਰਿਫ਼ਤਾਰਥਾਣੇ 'ਤੇ ਸੁੱਟਿਆ ਸੀ ਬੰਬ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ।
ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ (ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ (ਵਾਸੀ ਚੱਪਾ, ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਦੋਸ਼ੀ ਨਾ ਸਿਰਫ ਇਸ ਹਮਲੇ 'ਚ ਸ਼ਾਮਲ ਸਨ, ਸਗੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਨੂੰ ਵੀ ਹੱਲਾਸ਼ੇਰੀ ਦੇ ਰਹੇ ਸਨ।
ਹੈਂਡ ਗ੍ਰਨੇਡ ਵੀ ਕੀਤਾ ਗਿਆ ਬਰਾਮਦ
ਹੁਣ ਤੱਕ ਦੀ ਜਾਂਚ 'ਚ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਇਹ ਬਰਾਮਦਗੀ ਨਾਰਕੋ-ਟੈਰਰ ਦੀ ਸਾਫ ਉਦਾਹਰਣ ਹੈ, ਜਿਸ ਵਿੱਚ ਭਾਰਤ ਵਿੱਚ ਸੰਗਠਿਤ ਢੰਗ ਨਾਲ ਨਸ਼ਿਆਂ ਅਤੇ ਹਿੰਸਾ ਨੂੰ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।