DGP ਪੰਜਾਬ ਦਾ ਵੱਡਾ ਐਕਸ਼ਨ ਇੱਕ ਹੋਰ ਪੁਲਿਸ ਮੁਲਾਜ਼ਮ ਬਰਖਾਸਤ!
DGP Punjab's big action: Another policeman dismissed!
ਸਾਲ 2022 ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 117 ਵਿੱਚੋਂ 92 ਸੀਟਾਂ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ ਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਸੀ ਕਿ ਹੁਣ ਸੂਬੇ ਦੀ ਰਾਜਨੀਤੀ ਵਿੱਚ ਇੱਕ ਨਵਾਂ ਯੁੱਗ ਸ਼ੁਰੂ ਹੋ ਗਿਆ ਹੈ। ਪਾਰਟੀ ਨੇ ਭ੍ਰਿਸ਼ਟਾਚਾਰ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਵੀ ਰੋਜ਼ ਸੁਣਨ ਨੂੰ ਮਿਲਦਾ ਹੈ ਕਿ ਹੁਣ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਪ ਸਰਕਾਰ ਹਾਲ ਹੀ ਵਿੱਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਦੀ ਹਾਰ ਦੇ ਮੱਦੇਨਜ਼ਰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰਨ ਲਈ ਮੁੜ ਚਰਚਾਵਾਂ ਵਿੱਚ ਆ ਗਈ ਹੈ। ਬਟਾਲਾ ਪੁਲਿਸ ਨੇ ਫਿਰੋਤੀ ਮੰਗਣ ਵਾਲੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਗੈਂਗ ਨੂੰ ਅਮਰੀਕਾ ਸਥਿੱਤ ਗੈਂਗਸਟਰ ਗੁਰਦੇਵ ਜਸਟਲ ਚਲਾ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਹਥਿਆਰ ਅਤੇ ਭਾਰੀ ਮਾਤਰਾ ਦੇ ਵਿੱਚ ਜਬਰੀ ਵਸੂਲੀ ਦੀ ਰਕਮ ਬਰਾਮਦ ਹੋਈ ਹੈ। ਉੱਥੇ ਹੀ ਜਾਂਚ ਦੇ ਵਿੱਚ ਪਤਾ ਲੱਗਿਆ ਹੈ ਕਿ ਇੱਕ ਪੁਲਿਸ ਅਧਿਕਾਰੀ ਵੀ ਇਸ ਗਿਰੋਹ ਦੇ ਵਿੱਚ ਸ਼ਾਮਿਲ ਸੀ ਜਿਸ ਨੂੰ ਹੁਣ ਡਿਸਮਿਸ ਕਰ ਦਿੱਤਾ ਗਿਆ ਹੈ। ਬਟਾਲਾ ਪੁਲਿਸ ਨੂੰ ਅੱਜ ਇੱਕ ਵੱਡੀ ਕਾਮਯਾਬੀ ਉਦੋਂ ਮਿਲੀ ਜਦੋਂ ਕਿ ਯੂਐਸਏ ਬੇਸਡ ਦੀ






















