Dinanagar bridge Collapse |ਪਿੰਡ ਧਮਰਾਈ ਨਹਿਰ 'ਤੇ ਪੈਂਦੇ ਪੁਰਾਣੇ ਪੁੱਲ ਨੇੜੇ ਪਿਆ ਅਚਾਨਕ ਵੱਡਾ ਪਾੜ,ਲੋਕਾਂ 'ਚ ਡਰ
Dinanagar bridge Collapse |ਪਿੰਡ ਧਮਰਾਈ ਨਹਿਰ 'ਤੇ ਪੈਂਦੇ ਪੁਰਾਣੇ ਪੁੱਲ ਨੇੜੇ ਪਿਆ ਅਚਾਨਕ ਵੱਡਾ ਪਾੜ,ਲੋਕਾਂ 'ਚ ਡਰ
ਦੀਨਾਨਗਰ ਤੋਂ ਵੱਡੀ ਖਬਰ
ਪਿੰਡ ਧਮਰਾਈ ਨਹਿਰ 'ਤੇ ਪੈਂਦੇ ਪੁਰਾਣੇ ਪੁੱਲ ਨੇੜੇ ਪਿਆ ਅਚਾਨਕ ਵੱਡਾ ਪਾੜ
ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਡਰ ਦਾ ਮਾਹੌਲ
ਲਾਗਲੇ ਪਿੰਡਾਂ ਦੀ ਆਵਾਜਾਈ ਹੋਈ ਪ੍ਰਭਾਵਿਤ
ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਧਮਰਾਈ ਨਹਿਰ ਦੇ ਪੈਂਦੇ ਪੁਰਾਣੇ ਪੁੱਲ 'ਤੇ ਅਚਾਨਕ ਇੱਕ ਵੱਡਾ ਪਾੜ ਪੈਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ
ਇਸ ਪਾੜ ਪੈਣ ਨਾਲ ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਕਾਫੀ ਡਰ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਲੰਬੇ ਸਮਾਂ ਪਹਿਲਾਂ ਇਸ ਨਹਿਰ 'ਤੇ ਇੱਕ ਨਵੇਂ ਪੁੱਲ ਦੀ ਉਸਾਰੀ ਕੀਤੀ ਹੋਈ ਹੈ ਪਰ ਉਸ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ
ਲੋਕਾਂ ਨੂੰ ਆਉਣ ਜਾਣ ਲਈ ਸਿਰਫ ਇਹ ਪੁਰਾਣਾ ਖਸਤਾ ਹਾਲਤ ਪੁੱਲ ਹੀ ਲੱਗਦਾ ਹੈ |
ਪਰ ਅੱਜ ਇਸ ਪੁੱਲ ਦੇ ਕੋਲ ਪਾਣੀ ਦਾ ਪੱਧਰ ਵੱਧਣ ਕਾਰਨ ਇੱਕ ਦਮ ਕਾਫੀ ਵੱਡਾ ਪਾੜ ਪੈ ਗਿਆ ਹੈ
ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਕਾਫੀ ਡਰ ਵਾਲਾ ਮਾਹੌਲ ਪੈਦਾ ਹੋ ਗਿਆ ਹੈ
ਇਸ ਨਾਲ ਲਾਗਲੇ ਪਿੰਡਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ
ਸਥਾਨਕ ਲੋਕਾਂ ਨੇ ਪ੍ਰਸ਼ਾਸਨ ਕੋਲੋਂ ਗੁਹਾਰ ਲਗਾਈ ਹੈ ਕਿ ਜਲਦ ਹੀ ਇਸ ਪੁੱਲ ਵੱਲ ਧਿਆਨ ਦਿੱਤਾ ਜਾਵੇ
ਅਤੇ ਨਵੇਂ ਪੁਲ ਨੂੰ ਚਾਲੂ ਕੀਤਾ ਜਾਵੇ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।