Dr Manmohan Singh | ਨਮ ਅੱਖਾਂ ਨਾਲ ਸਾਬਕਾ PM ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ |Abp Sanjha
ਗੁਰ ਪ੍ਰਸਾਦਿ ਕਉ ਸਬਦ ਪਛਾਣੈ ਗੁਰ ਪ੍ਰਸਾਦਿ ਕੋ ਸਬਦ ਪਛਾਨੈ ਗੁਰ ਪ੍ਰਸਾਦਿ ਕਉ ਸਬਦੁ ਪਛਾਣੈ ਗੁਰ ਪ੍ਰਸਾਦਿ ਕੋ ਸਬਦਿ ਪਛਾਨ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ (Dr manmohan singh) ਦੇ ਨਾਂ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਦੇਸ਼ ਭਰ 'ਚ ਵਿਵਾਦ ਚੱਲ ਰਿਹਾ ਹੈ। ਰਾਜਘਾਟ 'ਤੇ ਜਗ੍ਹਾ ਨਾ ਦਿੱਤੇ ਜਾਣ ਤੋਂ ਬਾਅਦ ਦੇਸ਼ ਭਰ 'ਚ ਕਾਂਗਰਸ ਤੇ ਵਿਰੋਧੀ ਪਾਰਟੀਆਂ ਵੀ ਭਾਜਪਾ ਦਾ ਵਿਰੋਧ ਕਰ ਰਹੀਆਂ ਹਨ। ਇਸੇ ਦੌਰਾਨ ਸਿੱਖ ਭਾਈਚਾਰੇ ਦੇ ਸੀਨੀਅਰ ਆਗੂ ਤੇ ਕੌਮੀ ਘੱਟ ਗਿਣਤੀ ਕਮਿਸ਼ਨ (NMC) ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ (Tarlochan singh) ਨੇ ਡਾ: ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਪੱਤਰ ਲਿਖਿਆ ਹੈ।
ਚਿੱਠੀ ਲਿਖ ਕੇ ਕੀ ਦਿੱਤੀ ਸਲਾਹ ?
ਇਸ ਪੱਤਰ ਵਿੱਚ ਗੁਰਸ਼ਰਨ ਕੌਰ ਨੂੰ ਸੁਝਾਅ ਦਿੰਦੇ ਹੋਏ ਤਰਲੋਚਨ ਸਿੰਘ ਨੇ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਸਿੱਖ ਧਰਮ ਵਿੱਚ ਸਮਾਧੀ ਜਾਂ ਯਾਦਗਾਰ ਦੀ ਇਜਾਜ਼ਤ ਨਹੀਂ ਹੈ। ਸਿੱਖ ਧਾਰਮਿਕ ਆਗੂਆਂ ਨੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ ਸਮਾਧੀ ਨੂੰ ਸਵਿਕਾਰ ਨਹੀਂ ਕੀਤਾ ਸੀ। ਇਸ ਸਬੰਧ ਵਿੱਚ ਸੁਝਾਅ ਦਿੱਤਾ ਜਾਂਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਨਾਂਅ 'ਤੇ ਇੱਕ ਵਿਦਿਅਕ ਸੰਸਥਾ ਬਣਾਈ ਜਾਣੀ ਚਾਹੀਦੀ ਹੈ।