Budha Dariya ਦੀ ਸਫ਼ਾਈ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ- ਮੀਤ ਹੇਅਰ
Continues below advertisement
ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਮੰਗਲਵਾਰ ਨੂੰ ਚੱਲ ਰਹੇ ਬੁੱਢਾ ਦਰਿਆ (Budha Dariya) ਦੇ ਪੁਨਰ-ਸੁਰਜੀਤੀ ਪ੍ਰਾਜੈਕਟ ਦਾ ਲੇਖਾ-ਜੋਖਾ ਕੀਤਾ ਅਤੇ ਨਗਰ ਨਿਗਮ, ਸੀਵਰੇਜ ਬੋਰਡ, ਪੀਪੀਸੀਬੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁੱਢਾ ਦਰਿਆ ਦੀ ਸਫਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੇ ਪੁਨਰ-ਸੁਰਜੀਤੀ ਪ੍ਰਾਜੈਕਟ ਦੀ ਪਹਿਲ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਜਮਾਲਪੁਰ ਵਿਖੇ 225 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦਾ ਕੰਮ ਇਸ ਸਾਲ ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
Continues below advertisement
Tags :
Punjab News Gurmeet Singh Meet Hayer Punjab Environment Minister Budha Dariya Budha Dariya Rejuvenation Project Cleaning Budha Dariya