ਮੈਂ ਬੂਟ ਦਾ ਫੀਤਾ ਬੰਨ੍ਹਣ ਲਈ ਵੀ ਬੈਠ ਜਾਵਾਂ ਤਾਂ ਕਹਿੰਦੇ ਨੇ ਡਿੱਗ ਪਿਆ Bhagwant Mann

Continues below advertisement

ਮੈਂ ਬੂਟ ਦਾ ਫੀਤਾ ਬੰਨ੍ਹਣ ਲਈ ਵੀ ਬੈਠ ਜਾਵਾਂ ਤਾਂ ਕਹਿੰਦੇ ਨੇ ਡਿੱਗ ਪਿਆ Bhagwant Mann

ਬਠਿੰਡਾ ਦੇ ਪਿੰਡ ਚਾਓਕੇ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਹੁਣ ਤੱਕ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਕਿਹਾ ਕਿ ਪੰਜਾਬ ਦੇ ਲੋਕ ਹੀ ਮੇਰਾ ਪਰਿਵਾਰ ਹਨ ਪਿਛਲੇ ਢਾਈ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ 44786 ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਅਜਿਹਾ ਪਹਿਲੀ ਵਾਰ ਹੋਇਆ ਹੈ ਇਹ ਇੰਨੀ ਵੱਡੀ ਪੱਧਰ ਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੋਵੇ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਕਿਉਂਕਿ ਉਹਨਾਂ ਦੀ ਨੀਤ ਸਾਫ ਨਹੀਂ ਸੀ ਉਹਨਾਂ ਕਿਹਾ ਕਿ ਪੰਜਾਬ ਦੇ 90% ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਆਮ ਆਦਮੀ ਪਾਰਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਕਿਸਾਨਾਂ ਨੂੰ ਦਿਨ ਵਿੱਚ ਬਿਜਲੀ ਦਿੱਤੀ ਜਾਵੇ ਤਾਂ ਜੋ ਉਹਨਾਂ ਨੂੰ ਬਹੁਤੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਆਪਣੇ ਤਿੰਨ ਥਰਮਲ ਪਲਾਂਟ ਹਨ ਜੇਕਰ ਹੁਣ ਵੀ ਪੰਜਾਬ ਵਿੱਚ ਲੱਗੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚੋਂ ਕੋਈ ਵਿਕਾਊ ਹੋਵੇਗਾ ਤਾਂ ਉਹ ਪਹਿਲ ਦੇ ਅਧਾਰ ਤੇ ਖਰੀਦਣਗੇ ਅਤੇ ਇਹਨਾਂ ਥਰਮਲ ਪਲਾਂਟਾਂ ਨੂੰ ਚਲਾਉਣ ਲਈ ਕੋਲਾ ਬਹੁਤ ਹੈ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਪੰਜਾਬ ਦੇ ਕਿਸਾਨ 21 ਪ੍ਰਤੀਸ਼ਤ ਨਹਿਰੀ ਪਾਣੀ ਦੀ ਵਰਤੋਂ ਕਰਦੇ ਸਨ ਕਿਉਂਕਿ ਉਹਨਾਂ ਕੋਲ ਨਹਿਰਾਂ ਦਾ ਪਾਣੀ ਨਹੀਂ ਪਹੁੰਚਦਾ ਸੀ ਪਰ ਆਮ ਆਦਮੀ ਪਾਰਟੀ ਵੱਲੋਂ ਸੱਚਾਈ ਲਈ ਕਿਸਾਨਾਂ ਨੂੰ 84 ਪ੍ਰਤੀਸ਼ਤ ਪਾਣੀ ਉਪਲਬਧ ਕਰਾਇਆ ਗਿਆ ਹੈ ਟੇਲਾਂ ਰਾਹੀਂ ਕਿਸਾਨਾਂ ਤੱਕ ਪਾਣੀ ਪਹੁੰਚਦਾ ਕੀਤਾ ਗਿਆ ਹੈ ਪੰਜਾਬ ਸਰਕਾਰ ਹਰ ਸਮੇਂ ਕਿਸਾਨਾਂ ਦੇ ਨਾਲ ਖੜੀ ਹੈ ਜ਼ਮੀਨਾਂ ਦੀ ਖਰੀਦੋ ਫਰੋਖਤ ਸਮੇਂ ਐਨਓਸੀ ਦੀ ਆ ਰਹੀ ਸਮੱਸਿਆ ਨੂੰ ਵੇਖਦੇ ਹੋਏ ਉਹਨਾਂ ਦੀ ਸਰਕਾਰ ਵੱਲੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਜੇਕਰ ਹਲੇ ਵੀ ਕੋਈ ਵਿਅਕਤੀ ਐਨਓਸੀ ਨੂੰ ਲੈ ਕੇ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਵੀਡੀਓ ਬਣਾ ਕੇ ਸਰਕਾਰ ਨੂੰ ਭੇਜਣ ਉਸ ਨੂੰ ਕਿਸੇ ਵੀ ਹਾਲਾਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
 
ਪੰਚਾਇਤੀ ਚੋਣਾਂ ਸਬੰਧੀ ਬੋਲਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਨੌਜਵਾਨ ਲੜਕੇ ਲੜਕੀਆਂ ਨੂੰ ਪੰਚਾਇਤ ਮੈਂਬਰ ਅਤੇ ਸਰਪੰਚ ਚੁਣਿਆ ਜਾਣਾ ਚਾਹੀਦਾ ਜੇਕਰ ਸਰਬ ਸੰਮਤੀ ਹੁੰਦੀ ਹੈ ਤਾਂ ਉਹ ਉਸ ਪਿੰਡ ਨੂੰ ਪਜ ਲੱਖ ਰੁਪਆ ਵਿਕਾਸ ਕਾਰਜਾਂ ਲਈ ਅਤੇ ਪਿੰਡ ਦੀ ਜੋ ਵੀ ਸਮੱਸਿਆ ਹੋਵੇਗੀ ਉਹਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ ਉਹਨਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੇ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ ਕਿਉਂਕਿ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਨਾਲ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਖਰਾਬ ਹੁੰਦੀ ਹੈ ਸਰਪੰਚ ਬਣਨ ਤੋਂ ਬਾਅਦ ਤੇ ਕੋਈ ਵੀ ਕਿਸੇ ਸਿਆਸੀ ਪਾਰਟੀ ਵਿੱਚ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹੁਣ ਤੱਕ ਵਿਰੋਧੀ ਉਹਨਾਂ ਖਿਲਾਫ ਸਿਰਫ ਪ੍ਰਚਾਰ ਕਰਨ ਜੋਗੇ ਹਨ ਜੇਕਰ ਲੋਕਾਂ ਦੇ ਕੰਮ ਕੀਤੇ ਹੁੰਦੇ ਤਾਂ ਅੱਜ ਉਹ ਸਤਾ ਤੋਂ ਬਾਹਰ ਨਾ ਹੁੰਦੇ
 
ਇਸ ਮੌਕੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚਲੇ ਆਮ ਆਦਮੀ ਕਲੀਨਿਕ ਤੋਂ ਕਰੋੜਾਂ ਲੋਕਾਂ ਨੇ ਇਲਾਜ ਕਰਵਾਇਆ ਹੈ ਜਿਸ ਤੋਂ ਸਾਫ ਜਾਹਰ ਹੈ ਕਿ ਉਹਨਾਂ ਦੀ ਇਸ ਮੁਹਿਮ ਦਾ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ ਜੋ ਬਾਰ-ਬਾਰ ਉਹ ਆਮ ਆਦਮੀ ਕਲੀਨਿਕ ਵਿੱਚ ਸਿਹਤ ਸੇਵਾਵਾਂ ਲੈਣ ਲਈ ਆ ਰਹੇ ਉਹਨਾਂ ਕਿਹਾ ਕਿ ਆਮ ਆਦਮੀ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਦੀਆਂ ਚੰਗੀਆਂ ਸੇਵਾਵਾਂ ਦਿੱਤੀਆਂ ਜਾਣ
Continues below advertisement

JOIN US ON

Telegram