ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ

Continues below advertisement

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ 
ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। 
ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। 
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਰਹੇ ਬੀਬੀ ਜਗੀਰ, ਡਾ. ਦਲਜੀਤ ਸਿੰਘ ਚੀਮਾ ਸਮੇਤ ਦਰਜਨ ਭਰ ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।  
ਜ਼ਿਕਰਯੋਗ ਹੈ ਕਿਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ 
ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ 
ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ 
ਅਕਾਲੀ ਸਰਕਾਰ ਵੇਲੇ ਰਹੇ ਮੰਤਰੀ ਆਪਣਾ ਸਪੱਸ਼ਟੀਕਰਨ ਦੇਣ ਪਹੁੰਚ ਰਹੇ ਹਨ।

Continues below advertisement

JOIN US ON

Telegram