ਅਸਤੀਫੇ ਤੋਂ ਬਾਅਦ ਹਰਸਿਮਰਤ ਬਾਦਲ

Continues below advertisement

ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨਾਲ ਜੁੜੇ ਬਿੱਲ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ। ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਨੇ ਕਿਹਾ ਕਿ ਅਸਤੀਫਾ ਦੇਣਾ ਮਜਬੂਰੀ ਨਹੀਂ ਜ਼ਰੂਰੀ  ਸੀ। ਇੱਕ ਮੰਤਰੀ ਹੋਣ ਦੇ ਨਾਤੇ, ਮੈਂ ਹਮੇਸ਼ਾਂ ਸਮਝਦੀ ਹਾਂ ਕਿ ਲੋਕਾਂ ਨੇ ਆਪਣੀ ਆਵਾਜ਼ ਬੁਲੰਦ ਕਰਨ ਲਈ ਸਾਡੀ ਚੋਣ ਕੀਤੀ ਹੈ। ਲੋਕਾਂ ਦੀ ਆਵਾਜ਼ ਨੂੰ ਸੰਸਦ ਵਿਚ ਲਿਆਉਣਾ ਸਾਡਾ ਫਰਜ਼ ਬਣਦਾ ਹੈ।ਸਾਬਕਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਸਰਕਾਰ ਨੂੰ ਦੱਸਿਆ ਕਿ ਕਿਸਾਨਾਂ ਵਿੱਚ ਕਾਫ਼ੀ ਵਿਰੋਧ ਹੈ। ਉਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਹੀ ਕੁਝ ਕਰਨਾ ਚਾਹੀਦਾ ਹੈ। ਖੇਤੀਬਾੜੀ ਮੰਤਰੀ ਤੋਂ ਲਿਖਤੀ ਰੂਪ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਸਮਝਾਇਆ, ਪਰ ਐਮਐਸਪੀ ਬਾਰੇ ਕਿਸਾਨਾਂ ਦੀਆਂ ਸ਼ੰਕਾਵਾਂ ਦੂਰ ਨਹੀਂ ਹੋਈਆਂ।

Continues below advertisement

JOIN US ON

Telegram