Farmer Advocate | '15-20 ਦਿਨਾਂ 'ਚ ਖੁਲ੍ਹਾ ਦੇਵਾਂਗੇ ਸ਼ੰਭੂ ਬਾਰਡਰ' - ਵੇਖੋ ਕੀ ਬੋਲੇ ਕਿਸਾਨਾਂ ਦੇ ਵਕੀਲ

Continues below advertisement

Farmer Advocate | '15-20 ਦਿਨਾਂ 'ਚ ਖੁਲ੍ਹਾ ਦੇਵਾਂਗੇ ਸ਼ੰਭੂ ਬਾਰਡਰ' - ਵੇਖੋ ਕੀ ਬੋਲੇ ਕਿਸਾਨਾਂ ਦੇ ਵਕੀਲ
ਸੁਪਰੀਮ ਕੋਰਟ ਨੇ ਸ਼ੰਭੂ ਬੌਰਡਰ ਤੇ ਸਥਿਤੀ ਜਿਉਂ ਦੀ ਤਿਉਂ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਨੇ, ਹਰਿਆਣਾ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ, ਕੋਰਟ ਨੇ ਕਿਹਾ ਕਿ ਕੁਝ ਸੁਤੰਤਰ ਵਿਅਕਤੀਆਂ ਦੀ ਕਮੇਟੀ ਬਣਾਈ ਜਾਵੇ, ਇਹ ਕਮੇਟੀ ਕਿਸਾਨਾਂ ਦੀਆਂ ਮੰਗਾਂ ਬਾਬਤ ਹੱਲ ਲੱਭਣ ਦੀ ਕੋਸ਼ਿਸ਼ ਕਰੇਗੀ, ਸੁਪਰੀਮ ਕੋਰਟ ਨੇ ਇਸ ਦੇ ਲਈ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਨਾਮ ਸੁਝਾਉਣ ਲਈ ਵੀ ਕਿਹੈ, ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਸ਼ੰਭੂ ਰਸਤਾ ਖੋਲ੍ਹਿਆ ਜਾਵੇ, ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਇਸ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਜਿਵੇਂ ਹੀ ਰਸਤਾ ਖੁੱਲ੍ਹੇਗਾ ਉਹ ਦਿੱਲੀ ਨੂੰ ਕੂਚ ਕਰਨਗੇ, ਏਨ੍ਹਾਂ ਹਾਲਾਤਾਂ ਵਿੱਚ ਹਰਿਆਣਾ ਸਰਕਾਰ ਦਾ ਕਹਿਣਾ ਸੀ ਕਿ ਕਾਨੂੰਨ ਵਿਵਸਥਾ ਵਿਗੜ ਸਕਦੀ ਐ, ਅਜਿਹੇ ਵਿੱਚ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ, ਇੱਕ ਹਫ਼ਤੇ ਬਾਅਦ ਮੁੜ ਸੁਣਵਾਈ ਹੋਵੇਗੀ, ਕਿਸਾਨ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਕਈ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬੌਰਡਰ ਤੇ 13 ਫਰਵਰੀ ਤੋਂ ਡਟੇ ਹੋਏ ਨੇ, ਇਸ ਫੈਸਲੇ ਤੇ ਕਿਸਾਨਾਂ ਦੇ ਵਕੀਲ ਦੀ ਪ੍ਰਤੀਕਿਰਿਆ ਆਈ ਹੈ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram