Shambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
ਸੰਭੂ ਮੋਰਚੇ ਦੇ ਉੱਪਰ ਇੱਕ ਹੋਰ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
ਮ੍ਰਿਤਕ ਕਿਸਾਨ ਦੇ ਸਿਰ ਸੀ 20 ਤੋਂ 25 ਲੱਖ ਰੁਪਏ ਦਾ ਕਰਜ਼ਾ :- ਪਰਿਵਾਰਿਕ ਮੈਂਬਰ
ਸ਼ੰਭੂ ਬਾਰਡਰ 5 ਜਨਵਰੀ (ਗੁਰਪ੍ਰੀਤ ਧੀਮਾਨ)
ਸੰਭੂ ਮੋਰਚੇ ਦੇ ਉੱਪਰ ਇੱਕ ਹੋਰ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ । ਮ੍ਰਿਤਕ ਕਿਸਾਨ ਸੁਖਮੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਪਿੰਡ ਕਾਸਮ ਭੱਟੀ ਜਿਲਾ ਫਰੀਦਕੋਟ ਦਾ ਰਹਿਣ ਵਾਲਾ ਸੀ ਜੋ ਭਾਰਤੀ ਕਿਸਾਨ ਯੂਨੀਅਨ ਭਟੇੜੀ ਕਲਾਂ ਦੀ ਜ਼ਿਲ੍ਹੇ ਦੀ ਜਿੰਮੇਵਾਰੀ ਸੰਭਾਲ ਰਹੇ ਸਨ। ਜਿਨਾਂ ਦੀ ਉਮਰ 60-62 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਜਮੀਨ ਪੰਜ ਏਕੜ ਜਮੀਨ ਦੇ ਮਾਲਕ ਸਨ ਅਤੇ ਉਨਾਂ ਦੇ ਪਰਿਵਾਰ ਵਿੱਚ ਦੋ ਬੇਟੀਆਂ ਇੱਕ ਬੇਟਾ ਹੈ। ਅਤੇ ਮ੍ਰਿਤਕ ਕਿਸਾਨ ਸੁਖ ਮੰਦਰ ਸਿੰਘ ਦੇ ਸਿਰ 20 ਤੋਂ 25 ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ। ਦੱਸ ਦੀਏ ਕਿ ਬੀਤੀ ਰਾਤ ਤਕਰੀਬਨ 8:30 ਵਜੇ ਦੇ ਕਰੀਬ ਜਦੋਂ ਸੁਖ ਮੰਦਰ ਸਿੰਘ ਆਪਣੇ ਸਾਥੀਆਂ ਦੇ ਨਾਲ ਸ਼ੰਭੂ ਮੋਰਚੇ ਵੱਲ ਜਾ ਰਹੇ ਸਨ ਤਾਂ ਪਿੱਛੋਂ ਇੱਕ ਅਣਪਛਾਤੇ ਵਾਹਨ ਦੇ ਵੱਲੋਂ ਉਹਨਾਂ ਨੂੰ ਟੱਕਰ ਮਾਰ ਦਿੱਤੀ। ਜਿਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਭਾਰਤੀ ਕਿਸਾਨੀ ਯੂਨੀਅਨ ਭਟੇੜੀ ਦੇ ਸੂਬਾ ਪ੍ਰਧਾਨ ਜੰਗ ਸਿੰਘ ਭਟੇੜੀ,ਗੁਰਧਿਆਨ ਸਿੰਘ ਅਤੇ ਹੋਰ ਕਿਸਾਨ ਆਗੂਆਂ ਦੇ ਵੱਲੋਂ ਦੱਸਿਆ ਗਿਆ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 41ਵਾਂ ਦਿਨ ਹੋ ਚੁੱਕਿਆ ਹੈ ਅਤੇ ਅੱਜ ਲਗਭਗ ਸਾਡੇ ਸ਼ਹੀਦ ਹੋਏ ਕਿਸਾਨਾਂ ਦੀ ਗਿਣਤੀ ਵੀ 41 ਹੋ ਚੁੱਕੀ ਹੈ ਉਹਨਾਂ ਕਿਹਾ ਕਿ ਪਰਿਵਾਰ ਦੇ ਨਾਲ ਗੱਲਬਾਤ ਹੋਈ ਹੈ ਪ੍ਰੰਤੂ ਪਰਿਵਾਰ ਹਾਲੇ ਕਿਸੇ ਵੀ ਤਰ੍ਹਾਂ ਦੀ ਮਦਦ ਤੋਂ ਇਨਕਾਰ ਕਰ ਰਿਹਾ ਹੈ। ਪਰੰਤੂ ਯੂਨੀਅਨ ਦੇ ਨਾਤੇ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਮ੍ਰਿਤਕ ਸੁਖਵਿੰਦਰ ਸਿੰਘ ਦਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਸ਼ਹੀਦਾਂ ਦਰਜਾ ਸਮੇਤ ਜੋ ਮੰਗਾਂ ਦੂਜੇ ਮ੍ਰਿਤਕ ਸ਼ਹੀਦ ਕਿਸਾਨਾਂ ਦੇ ਲਈ ਸੀ ਉਹ ਵੀ ਇਸ ਪਰਿਵਾਰ ਨੂੰ ਦਿੱਤੀਆਂ ਜਾਣ।