Farmer leader Sarwan Pandher | ਕਿਸਾਨਾਂ 'ਤੇ ਤਸ਼ੱਦਦ ਕਰਨ ਵਾਲੇ ਪੁਲਿਸ ਵਾਲਿਆਂ ਦਾ ਸਨਮਾਨ - ਭੜਕੇ ਪੰਧੇਰ
Farmer leader Sarwan Pandher | ਕਿਸਾਨਾਂ 'ਤੇ ਤਸ਼ੱਦਦ ਕਰਨ ਵਾਲੇ ਪੁਲਿਸ ਵਾਲਿਆਂ ਦਾ ਸਨਮਾਨ - ਭੜਕੇ ਪੰਧੇਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਫੁੱਟਿਆ ਗੁੱਸਾ
'ਹਰਿਆਣਾ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਨੰਗਾ'
'ਸਰਹੱਦਾਂ 'ਤੇ ਕਿਸਾਨਾਂ ਨੂੰ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਦਾ ਹੋਵੇਗਾ ਸਨਮਾਨ'
'ਹਰਿਆਣਾ ਸਰਕਾਰ ਨੇ ਕੇਂਦਰ ਨੂੰ 6 ਅਧਿਕਾਰੀਆਂ ਦੇ ਨਾਵਾਂ ਦੀ ਕੀਤੀ ਸਿਫ਼ਾਰਸ਼'
'ਕੇਂਦਰ ਸਰਕਾਰ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਿਸ਼'
ਹਰਿਆਣਾ ਵਿੱਚ ਕਿਸਾਨ ਅੰਦੋਲਨ ਦੌਰਾਨ ਬਹਾਦਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਦੇ ਨਾਂ ਕੇਂਦਰ ਸਰਕਾਰ ਨੂੰ ਬਹਾਦਰੀ ਪੁਰਸਕਾਰ ਲਈ ਭੇਜਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਖਬਰਾਂ ਮੁਤਾਬਕ ਹਰਿਆਣਾ ਸਰਕਾਰ ਨੇ ਕੇਂਦਰ ਨੂੰ 6 ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ ਜਿਸ 'ਤੇ ਕਿਸਾਨ ਆਗੂਆਂ ਨੇ ਸਵਾਲ ਖੜ੍ਹੇ ਕੀਤੇ ਹਨ |
ਕਿਸਾਨ ਆਗੂ ਸ੍ਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ ਤੇ ਸਾਬਿਤ ਹੋ ਗਿਆ ਹੈ ਕਿ ਹਰਿਆਣਾ ਸਰਕਾਰ ਕਿਸਾਨ ਵਿਰੋਧੀ ਹੈ |
ਦਰਅਸਲ, ਇੱਕ ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ 13 ਫਰਵਰੀ ਨੂੰ ਕਿਸਾਨ ਅੰਦੋਲਨ ਦੀ ਸ਼ੁਰੂਆਤ ਵਿੱਚ ਲਗਭਗ 15 ਹਜ਼ਾਰ ਕਿਸਾਨਾਂ ਨੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਸਨ। ਅਜਿਹੇ ਵਿੱਚ ਇਨ੍ਹਾਂ ਕਿਸਾਨਾਂ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਸੀ ਅਤੇ ਇਸ ਕਾਰਨ ਹੁਣ ਹਰਿਆਣਾ ਦੇ ਡੀਜੀਪੀ ਵੱਲੋਂ ਬਹਾਦਰੀ ਪੁਰਸਕਾਰ ਦੇਣ ਲਈ ਇੱਕ ਆਈਜੀ, ਦੋ ਐਸਪੀ ਅਤੇ ਤਿੰਨ ਡੀਐਸਪੀਜ਼ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਫਿਲਹਾਲ ਹਰਿਆਣਾ ਦੇ ਡੀਜੀਪੀ ਹੈੱਡਕੁਆਰਟਰ ਅਤੇ ਸਰਕਾਰ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।