ਕਿਸਾਨ ਲੀਡਰਾਂ ਦੀ ਲੋਕਾਂ ਨੂੰ ਅਪੀਲ ਕਿਹਾ, 'ਟਾਵਰਾਂ ਨੂੰ ਨਾ ਪਹੁੰਚਾਇਆ ਜਾਵੇ ਨੁਕਸਾਨ'

Continues below advertisement
ਖੇਤੀ ਕਾਨੂੰਨਾਂ ਖਿਲਾਫ ਡਟੀਆਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਰਿਲਾਇੰਸ ‘ਜੀਓ’ ਦੇ ਟਾਵਰ ਬੰਦ ਨਹੀਂ ਕੀਤੇ ਜਾਣਗੇ। ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ ਕਿ ਰਿਲਾਇੰਸ ‘ਜੀਓ’ ਟਾਵਰਾਂ ਨੂੰ ਤਾਲੇ ਲਾਉਣ ਜਾਂ ਬੰਦ ਕਰਨ ਦਾ ਕਦਮ ਫ਼ਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੀ ਆਨਲਾਈਨ ਪੜ੍ਹਾਈ ਵਿੱਚ ਵਿਘਨ ਨਾ ਪਵੇ।

ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਟਾਵਰ ਬੰਦ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਗੁਰੇਜ ਕਰੇ, ਜੇਕਰ ਅਜਿਹਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨ-ਤੋੜ ਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਇਸ ਮਗਰੋਂ ਕਿਸਾਨ ਜਥੇਬੰਦੀਆਂ ਨੇ ਟਾਵਰ ਬੰਦ ਨਾ ਕਰਨ ਦਾ ਫੈਸਲਾ ਕੀਤਾ ਹੈ ਪਰ ਜੀਓ ਦੇ ਸਿੰਮ ਬੰਦ ਕਰਵਾਉਣ ਦੀ ਮੁਹਿੰਮ ਜਾਰੀ ਰਹੇਗੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਵੇਖਦਿਆਂ ਫਿਲਹਾਲ ਟਾਵਰਾਂ ਨੂੰ ਤਾਲੇ ਨਹੀਂ ਲਾਏ ਜਾਣਗੇ। ਇਸ ਦੇ ਨਾਲ ਹੀ ਕੈਪਟਨ ਦੇ ਪੁਲਿਸ ਨੂੰ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਅਲੋਚਨਾ ਕਰਦਿਆਂ ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਇਹ ਬਰਦਾਸ਼ਤ ਨਹੀਂ ਹੋਏਗਾ।
Continues below advertisement

JOIN US ON

Telegram