ਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨ
ਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਦਾ ਐਲਾਨ
ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਕ ਅਹਿਮ ਐਲਾਨ ਕਰਦਿਆਂ 30 ਦਸੰਬਰ ਨੂੰ ਸਵੇਰੇ ਸੱਤ ਵਜੇ ਤੋ ਲੈ ਕੇ ਸ਼ਾਮ 4 ਵਜੇ ਤੱਕ ਸਮੁੱਚੇ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ ਜਦ ਕਿ ਉਨ੍ਹਾਂ ਕਿਹਾ ਕਿ ਸੜਕਾਂ ਉੱਪਰ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਚੱਲਣ ਦਿੱਤਾ ਜਾਵੇਗਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਅਭਿਮਨਿਊ ਕਹਾੜ ਤੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਭਾਜਪਾ ਦੇ ਕੁਝ ਆਗੂਆਂ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਜਾ ਰਹੀ ਬੇਤੁਕੀ ਬਿਆਨਬਾਜ਼ੀ ਤੁਰੰਤ ਬੰਦ ਕਰ ਦੇਣੀ ਚਾਹੀਦੀ ਹੈ ਕਿਉਂਕਿ ਜਗਜੀਤ ਸਿੰਘ ਡੱਲੇਵਾਲ ਸਮੁੱਚੇ ਦੇਸ਼ ਦੀ ਕਿਸਾਨੀ ਲਈ ਆਪਣੀ ਜ਼ਿੰਦਗੀ ਦਾਅ ਉੱਤੇ ਲਗਾ ਕੇ ਮਰਨ ਵਰਤ ਉੱਪਰ ਬੈਠੇ ਹਨ।
ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗੋਡਿਆਂ ਭਾਰ ਕਰਨ ਲਈ ਕਿਸਾਨ ਜਥੇਬੰਦੀਆਂ ਕੋਈ ਕਸਰ ਬਾਕੀ ਨਹੀਂ ਛੱਡਣਗੀਆਂ ਉਹਨਾਂ ਕਿਹਾ ਕਿ 30 ਦਸੰਬਰ ਨੂੰ ਜਿੱਥੇ ਸਮੁੱਚੇ ਪੰਜਾਬ ਦਾ ਚੱਕਾ ਜਾਮ ਕੀਤਾ ਜਾਵੇਗਾ ਉਥੇ ਹੀ ਪੰਜਾਬ ਤੋਂ ਬਿਨਾਂ ਦੇਸ਼ ਦੇ ਦੂਜੇ ਪ੍ਰਦੇਸ਼ਾਂ ਵਿੱਚ 24 ਨਵੰਬਰ ਨੂੰ ਸ਼ਾਮ ਸਮੇਂ ਕੈਂਡਲ ਮਾਰਚ ਕੱਢੇ ਜਾਣ ਦੇ ਨਾਲ
26 ਦਸੰਬਰ ਨੂੰ ਕਿਸਾਨਾਂ ਵਲੋਂ ਡੀਸੀ ਦਫ਼ਤਰਾਂ ਅੱਗੇ ਭੁੱਖ ਹੜਤਾਲ ਕਰਕੇ ਧਰਨੇ ਦਿੱਤੇ ਜਾਣਗੇ ।