ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨ
Punjab Vidhan Sabha Budget Session: ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਕਿਸਾਨਾਂ ਦੇ ਮੁੱਦੇ ਤੇ ਪਟਿਆਲਾ ਵਿੱਚ ਫੌਜ ਦੇ ਕਰਨਲ 'ਤੇ ਹਮਲੇ ਦੇ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਵਿਧਾਨ ਸਭਾ ਦੇ ਬਾਹਰ ਕਾਂਗਰਸ ਨੇਤਾ ਤੇ ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਇੱਕ ਮੈਡੀਕਲ ਕਾਲਜ ਦੇ ਉਦਘਾਟਨ ਸਮਾਰੋਹ ਵਿੱਚ ਗਏ ਸਨ। ਨੀਂਹ ਪੱਥਰ 'ਤੇ ਮੁੱਖ ਮੰਤਰੀ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਨਾਲੋਂ ਵੱਡਾ ਸੀ। ਕੀ ਸੀਐਮ ਮਾਨ ਆਪਣੇ ਆਪ ਨੂੰ ਭਗਤ ਸਿੰਘ ਨਾਲੋਂ ਵੀ ਵੱਡਾ ਸਮਝਦੇ ਹਨ।
ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ਵਿੱਚ 52 ਹਜ਼ਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ ਪਰ ਇਸ ਵੀ ਖੁਲਾਸਾ ਹੋਣਾ ਚਾਹੀਦਾ ਹੈ ਕਿ ਇਨ੍ਹਾਂ ਵਿੱਚ ਪੰਜਾਬੀ ਕਿੰਨੇ ਹਨ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਵਿਧਾਨ ਸਭਾ ਵਿੱਚ ਇਸ ਮੁੱਦੇ 'ਤੇ ਇੱਕ ਵ੍ਹਾਈਟ ਪੇਪਰ ਲਿਆਉਣ ਦੀ ਮੰਗ ਕਰਦੀ ਹੈ। ਇਹ ਵੀ ਮੰਗ ਹੈ ਕਿ ਜਿਨ੍ਹਾਂ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਵਿਭਾਗਾਂ ਦੇ ਨਾਮ, ਪਤੇ ਤੇ ਪੂਰੇ ਵੇਰਵੇ ਜਨਤਕ ਕੀਤੇ ਜਾਣ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਵਿੱਚੋਂ ਕਿੰਨੇ ਪੰਜਾਬੀ ਹਨ ਤੇ ਕਿੰਨੇ ਗੈਰ-ਪੰਜਾਬੀ ਹਨ।