ABP News

Farmer Protest| 4 ਸਾਲ ਹੋ ਗਏ ਸਾਡੀਆਂ ਮੰਗਾ ਨੂੰ, PM Modi ਸਭ ਕੁਝ ਜਾਣਬੁਝ ਕੇ ਕਰ ਰਿਹਾ

Continues below advertisement

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੱਲ ਰਿਹਾ ਮਰਨ ਵਰਤ ਅੱਜ (ਸੋਮਵਾਰ) 63ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਹੁਣ ਉਸਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਕਿਸਾਨ ਸੰਘਰਸ਼-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਇਸ ਦੀ ਯਾਦ ਵਿੱਚ ਕਿਸਾਨਾਂ ਨੇ ਹੁਣ 11 ਤੋਂ 13 ਫਰਵਰੀ ਤੱਕ ਤਿੰਨ ਵੱਡੀਆਂ ਮਹਾਂਪੰਚਾਇਤਾਂ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ। ਇਸ 'ਚ ਹਜ਼ਾਰਾਂ ਲੋਕ ਮੋਰਚੇ 'ਤੇ ਪਹੁੰਚਣਗੇ। ਪਹਿਲੇ ਪੜਾਅ ਵਿੱਚ ਕਿਸਾਨ 29 ਜਨਵਰੀ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਣਗੇ, ਜਦਕਿ 30 ਨੂੰ ਸ਼ੰਭੂ ਪਹੁੰਚਣਗੇ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ ਪੂਰੀ ਤਰ੍ਹਾਂ ਸਫ਼ਲ ਰਿਹਾ।

Continues below advertisement

JOIN US ON

Telegram