Farmer Protest । CM Bhagwant Mann । ਕਿਸਾਨ vs ਸਰਕਾਰ , ਡੈਡਲੌਕ ਬਰਕਰਾਰ
Farmers Protest: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਮੰਨਵਾਉਣ ਲਈ ਮਰਨ ਵਰਤ ਉੱਪਰ ਦ੍ਰਿੜ੍ਹ ਹਨ। ਉਨ੍ਹਾਂ ਦੀ ਸਿਹਤ ਕਾਫ਼ੀ ਕਮਜ਼ੋਰ ਹੋ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਕਿਹਾ ਹੈ ਪਰ ਉਹ ਨਹੀਂ ਮੰਨੇ। ਦੂਜੇ ਪਾਸੇ ਪੰਜਾਬ ਸਰਕਾਰ ਇੱਕ ਕੋਸ਼ਿਸ਼ ਤੋਂ ਬਾਅਦ ਖਾਮੋਸ਼ ਹੈ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਧਰਨੇ ਵਾਲੀ ਥਾਂ ਦਾ ਦੌਰਾ ਤਾਂ ਕੀਤਾ ਪਰ ਕਿਸਾਨੀ ਮੰਗਾਂ ਬਾਰੇ ਕੋਈ ਗੱਲਬਾਤ ਨਹੀਂ ਕੀਤੀ।
Tags :
FarmerProtest PunjabGovernment PunjabNews CMBhagwantMann PunjabProtest CMMann Cmmannlive Farmerprotestlive Harjotsinghbains Jagjitsinghdallewal