ਪੜਚੋਲ ਕਰੋ

Farmer Protest | ਕਿਸਾਨਾਂ ਵੱਲੋਂ PM Modi ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ?

Farmer Protest | ਕਿਸਾਨਾਂ ਵੱਲੋਂ PM Modi ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ?

ਕਿਸਾਨਾਂ ਵੱਲੋਂ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼?

Chandigarh (Ashraph Dhuddy)

25 ਕਿਸਾਨਾਂ 'ਤੇ ਦਫਾ 307 ਲਾਈ, ਗ੍ਰਿਫਤਾਰੀ ਵਰੰਟ, ਘਰਾਂ 'ਤੇ ਰੇਡ 5 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਅਦਾਲਤ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਇਨਕਲਾਬੀ ਪੇਂਡੂ ਮਜ਼ਦੂਰ ਯੂਨੀਅਨ ਦੇ 25 ਮੈਂਬਰਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਦਰਅਸਲ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਪੁਲਿਸ ਨੇ ਹੁਣ ਆਈਪੀਸੀ ਦੀਆਂ ਧਾਰਾਵਾਂ 307, 353, 341, 186, 149 ਤੇ ਰਾਸ਼ਟਰੀ ਰਾਜਮਾਰਗ ਐਕਟ ਦੀ ਧਾਰਾ 8-ਬੀ ਜੋੜ ਦਿੱਤੀ ਹੈ। ਕਿਸਾਨ ਹੈਰਾਨ ਹਨ ਕਿ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੀ ਧਾਰਾ 307 ਕਿਵੇਂ ਲਾ ਦਿੱਤੀ। ਯਾਦ ਰਹੇ ਪ੍ਰਧਾਨ ਮੰਤਰੀ ਨੇ ਉਸ ਦਿਨ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਹੁਸੈਨੀਵਾਲਾ ਜਾਣਾ ਸੀ। ਪਹਿਲਾਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ ਪਰ ਅਚਾਨਕ ਰਸਤਾ ਬਦਲ ਦਿੱਤਾ ਗਿਆ ਤੇ ਉਨ੍ਹਾਂ ਨੂੰ ਸੜਕ ਰਾਹੀਂ ਲਿਜਾਇਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਪ੍ਰੋਗਰਾਮ ਰੱਦ ਕਰਕੇ ਦਿੱਲੀ ਵਾਪਸ ਜਾਣਾ ਪਿਆ ਕਿਉਂਕਿ ਪ੍ਰਦਰਸ਼ਨਕਾਰੀਆਂ ਨੇ ਫਲਾਈਓਵਰ 'ਤੇ ਸੜਕ ਜਾਮ ਕਰ ਦਿੱਤੀ ਸੀ। ਇਸ ਮਾਮਲੇ ਵਿੱਚ 6 ਜਨਵਰੀ, 2022 ਨੂੰ ਆਈਪੀਸੀ ਦੀ ਧਾਰਾ 283 (ਜਨਤਕ ਰਸਤੇ ਵਿੱਚ ਰੁਕਾਵਟ ਪਾਉਣਾ) ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਜੋ ਇੱਕ ਜ਼ਮਾਨਤੀ ਅਪਰਾਧ ਹੈ। ਹਾਲਾਂਕਿ, ਭਾਜਪਾ ਆਗੂਆਂ ਵੱਲੋਂ ਕਮਜ਼ੋਰ ਐਫਆਈਆਰ 'ਤੇ ਇਤਰਾਜ਼ ਉਠਾਉਣ ਤੋਂ ਬਾਅਦ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਜਾਂਚ ਦੇ ਆਧਾਰ 'ਤ ਐਫਆਈਆਰ ਵਿੱਚ ਹੋਰ ਗੰਭੀਰ ਧਾਰਾਵਾਂ ਜੋੜੀਆਂ ਗਈਆਂ ਹਨ, ਜਿਨ੍ਹਾਂ ਵਿੱਚ ਧਾਰਾ 307 (ਕਤਲ ਦੀ ਕੋਸ਼ਿਸ਼), 353 (ਸਰਕਾਰੀ ਸੇਵਕ 'ਤੇ ਹਮਲਾ), 341 (ਗਲਤ ਤਰੀਕੇ ਨਾਲ ਰੋਕਣਾ), 186 (ਡਿਊਟੀ ਨਿਭਾਉਣ ਵਿੱਚ ਰੁਕਾਵਟ ਪਾਉਣਾ), 149 (ਗੈਰ-ਕਾਨੂੰਨੀ ਇਕੱਠ) ਤੇ ਰਾਸ਼ਟਰੀ ਰਾਜਮਾਰਗ ਐਕਟ ਦੀ ਧਾਰਾ 8-ਬੀ ਸ਼ਾਮਲ ਹਨ। ਐਫਆਈਆਰ ਵਿੱਚ ਬੀਕੇਯੂ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਤੇ ਹੋਰ ਕਿਸਾਨ ਆਗੂਆਂ ਤੇ ਮੈਂਬਰਾਂ ਸਮੇਤ 26 ਲੋਕਾਂ ਦੇ ਨਾਮ ਹਨ। ਇੱਕ ਕਿਸਾਨ ਮੇਜਰ ਸਿੰਘ ਦੀ ਮੌਤ ਹੋ ਗਈ ਹੈ, ਜਦੋਂ ਕਿ ਬਾਕੀ 25 ਦੋਸ਼ੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। 3 ਜਨਵਰੀ, 2025 ਨੂੰ ਫਿਰੋਜ਼ਪੁਰ ਦੀ ਅਦਾਲਤ ਨੇ ਇਨ੍ਹਾਂ 25 ਕਿਸਾਨਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ। ਪਹਿਲਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਤੇ ਵਾਰੰਟ ਭੇਜੇ ਜਾਂਦੇ ਸਨ ਪਰ ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਹੁਣ ਪੁਲਿਸ ਨੂੰ 22 ਜਨਵਰੀ ਤੱਕ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਧਰ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਪੰਜਾਬ ਸਰਕਾਰ 'ਤੇ ਕੇਂਦਰੀ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੁਲਿਸ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਏ। ਸਾਡੇ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਸਨ ਤੇ ਕਤਲ ਦੀ ਕੋਸ਼ਿਸ਼ ਵਰਗੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਇਹ ਸਿਰਫ਼ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਡਰਾਉਣ ਦੀ ਸਾਜ਼ਿਸ਼ ਹੈ।

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget