Farmer Protest| Punjab ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! Bhagwant Maan ਖ਼ਿਲਾਫ਼ ਵੱਡਾ ਐਲਾਨ
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣਾ ਪੰਜਾਬ ਸਰਕਾਰ ਨੂੰ ਪੁੱਠਾ ਪੈਣ ਲੱਗਾ ਹੈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਪੁਲਿਸ ਨੇ ਡੱਲੇਵਾਲ ਨੂੰ ਧੱਕੇ ਨਾਲ ਹਿਰਾਸਤ ਵਿੱਚ ਲਿਆ ਹੈ। ਕੇਂਦਰ ਤੇ ਸੂਬਾ ਸਰਕਾਰਾਂ ਮਿਲ ਕੇ ਕਿਸਾਨਾਂ ਵਿਰੁੱਧ ਕੰਮ ਕਰ ਰਹੀਆਂ ਹਨ।
ਇਸ ਦੇ ਨਾਲ ਹੀ ਕਿਸਾਨ ਇਸ ਗੱਲ਼ ਤੋਂ ਵੀ ਔਖੇ ਹਨ ਕਿ ਡੱਲੇਵਾਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਕਿਸਾਨ ਆਗੂ ਵੱਡੀ ਗਿਣਤੀ ਵਿੱਚ ਲੁਧਿਆਣਾ ਡੀਐਮਸੀ ਪਹੁੰਚ ਰਹੇ ਹਨ ਪਰ ਪੁਲਿਸ ਉਨ੍ਹਾਂ ਨੂੰ ਡੱਲੇਵਾਲ ਨਾਲ ਮੁਲਾਕਾਤ ਨਹੀਂ ਕਰਨ ਦੇ ਰਹੀ। ਇਸ ਨੂੰ ਲੈ ਕੇ ਵੀਰਵਾਰ ਨੂੰ ਭਾਰੀ ਵਿਵਾਦ ਵੀ ਹੋਇਆ। ਇਸ ਦੌਰਾਨ ਡੱਲੇਵਾਲ ਦੀ ਤਸਵੀਰ ਵੀ ਸਾਹਮਣੇ ਆਈ ਹੈ। ਕਿਸਾਨਾਂ ਦੀ ਮੰਗ ਹੈ ਕਿ ਪਹਿਲਾਂ ਡੱਲੇਵਾਲ ਨੂੰ ਰਿਹਾਅ ਕੀਤਾ ਜਾਵੇ, ਉਸ ਤੋਂ ਬਾਅਦ ਹੀ ਕਿਸਾਨ ਪ੍ਰਸ਼ਾਸਨ ਨਾਲ ਗੱਲ ਕਰਨ ਲਈ ਤਿਆਰ ਹੋਣਗੇ।
ਦਰਅਸਲ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਚਾਰ ਦਿਨ ਹੋ ਗਏ ਹਨ। ਦੂਜੇ ਪਾਸੇ ਖਨੌਰੀ ਸਰਹੱਦ ’ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਡੱਲੇਵਾਲ ਜਿੱਥੇ ਚਾਰ ਦਿਨਾਂ ਤੋਂ ਲੁਧਿਆਣਾ ਡੀਐਮਸੀ ਵਿੱਚ ਭੁੱਖ ਹੜਤਾਲ ’ਤੇ ਹਨ, ਉੱਥੇ ਹੀ ਸਾਬਕਾ ਫ਼ੌਜੀ ਸੁਖਜੀਤ ਸਿੰਘ ਹਰਦੋ ਝੰਡੇ ਨੇ ਵੀ ਖਨੌਰੀ ਸਰਹੱਦ ’ਤੇ ਕੁਝ ਨਹੀਂ ਖਾਧਾ।