ਕਿਸਾਨਾਂ ਨੂੰ Chandigarh ਆਉਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ..abp sanjha
ਕਿਸਾਨਾਂ ਨੂੰ Chandigarh ਆਉਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ..abp sanjha
ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ- CM ਮਾਨ
ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।
ਖਰੀਦ ਲਈ ਪਲਾਨ ਬੀ ਕੀਤਾ ਤਿਆਰ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਹ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟੇਗੀ। ਸੀਐਮ ਮਾਨ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਝੋਨੇ ਦੀ ਖ਼ਰੀਦ ਦਾ ਸਿਹਰਾ ਲੈਣ ਲਈ ਇਸ ਮਾਮਲੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਣਕ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।