Farmer Tractor March | ਆਜ਼ਾਦੀ ਦਿਹਾੜੇ ਮੌਕੇ ਸੜਕਾਂ 'ਤੇ ਟਰੈਕਟਰ ਹੀ ਟਰੈਕਟਰ | Punjab | Amritsar | Shambhu Border
Farmer Tractor March | ਆਜ਼ਾਦੀ ਦਿਹਾੜੇ ਮੌਕੇ ਸੜਕਾਂ 'ਤੇ ਟਰੈਕਟਰ ਹੀ ਟਰੈਕਟਰ | Punjab | Amritsar | Shambhu Border
ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀਆਂ ਸੜਕਾਂ 'ਤੇ ਬੁੱਕ ਰਹੇ ਕਿਸਾਨਾਂ ਦੇ ਟਰੈਕਟਰ, ਕੇਂਦਰ ਤੇ ਹਰਿਆਣਾ ਸਰਕਾਰ ਨੂੰ ਸਿੱਧੀ ਵੰਗਾਰ
ਆਜ਼ਾਦੀ ਦਿਹਾੜੇ ਮੌਕੇ ਫ਼ਿਰ ਸੜਕਾਂ 'ਤੇ ਕਿਸਾਨ
ਸੜਕਾਂ ਕਿਸਾਨਾਂ ਦੇ ਟਰੈਕਟਰਾਂ ਨਾਲ ਭਰੀਆਂ
ਕੇਂਦਰ ਤੇ ਹਰਿਆਣਾ ਸਰਕਾਰ ਨੂੰ ਸਿੱਧੀ ਵੰਗਾਰ
ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਦਾ ਟਰੈਕਟਰ ਮਾਰਚ
ਪੰਜਾਬ- ਹਰਿਆਣਾ ਦੇ ਕਿਸਾਨਾਂ ਨੇ ਕੱਢੇ ਟਰੈਕਟਰ ਮਾਰਚ
ਆਜ਼ਾਦੀ ਦਿਹਾੜੇ ਮੌਕੇ ਅੱਜ ਪੰਜਾਬ ਤੇ ਹਰਿਆਣਾ ਦੀਆਂ ਸੜਕਾਂ ਉਪਰ ਕਿਸਾਨਾਂ ਦੇ ਟਰੈਕਟਰ ਬੁੱਕ ਰਹੇ ਹਨ।
ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਹੋਰ ਮੰਗਾਂ ਨੂੰ ਲੈ ਕੇ
ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ
ਤੇ ਸੁਣਵਾਈ ਨਾ ਹੁੰਦੀ ਵੇਖ ਅੱਜ ਕਿਸਾਨ ਜਥੇਬੰਦੀਆਂ ਵੱਲੋਂ
ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ।
ਅੱਜ ਇਕ ਪਾਸੇ ਜਿਥੇ ਦੇਸ਼ 78ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਸੀ
ਉਥੇ ਹੀ ਸ਼ੰਭੂ ਸਰਹੱਦ ਤੋਂ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਹਰਿਆਣਾ
ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢੇ ਗਏ
ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਰਹੀ |
ਦਰਅਸਲ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਹੋਰ ਮੰਗਾਂ ਨੂੰ ਲੈ ਕੇ
ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ |
13 ਫਰਵਰੀ ਨੂੰ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾਣ ਲਾਇ ਨਿਕਲੇ ਸਨ
ਲੇਕਿਨ ਉਨ੍ਹਾਂ ਨੂੰ ਪੰਜਾਬ-ਹਰਿਆਣਾ ਦੀਆਂ ਸਰਹੱਦਾਂ 'ਤੇ ਹੀ ਰੋਕ ਲਿਆ ਗਿਆ
ਪਿਛਲੇ ਕਰੀਬ 6 ਮਹੀਨਿਆਂ ਤੋਂ ਕਿਸਾਨ ਬਰਡਰਾਂ 'ਤੇ ਡਟੇ ਹੋਏ ਹਨ
ਤੇ ਸੁਣਵਾਈ ਨਾ ਹੁੰਦੀ ਵੇਖ ਅੱਜ ਆਜ਼ਾਦੀ ਦਿਹਾੜੇ ਮੌਕੇ ਸ਼ੰਭੂ ਸਰਹੱਦ 'ਤੇ ਵੀ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ |
ਇੰਨਾ ਹੀ ਨਹੀਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰਹੇ ਤੇ ਉਨ੍ਹਾਂ ਵਾਹਗਾ ਬਾਰਡਰ ਤੋਂ ਅੰਮ੍ਰਿਤਸਰ ਤੱਕ ਟਰੈਕਟਰ ਮਾਰਚ ਕੀਤਾ |
ਇਸ ਟਰੈਕਟਰ ਮਾਰਚ ਵਿੱਚ ਪੂਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ।
ਇਸ ਦੌਰਾਨ ਤਿੰਨੋਂ ਅਪਰਾਧਿਕ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ |