ਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ 'ਤੇ ਤੱਤੇ ਹੋਏ ਕਿਸਾਨ ! | Paddy | Abp Sanjha|Farmers|Sarwan Singh Pandher
ਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ 'ਤੇ ਤੱਤੇ ਹੋਏ ਕਿਸਾਨ ! | Paddy | Abp Sanjha|Farmers|Sarwan Singh Pandher
ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ੋਰ-ਸ਼ੋਰ ਨਾਲ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਫੂਕਣ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ 2024-25 ਤਹਿਤ agrimachinerypb.com ਪੋਰਟਲ ਰਾਹੀਂ ਸਬਸਿਡੀ ਲੈਣ ਲਈ ਇੱਛੁਕ ਕਿਸਾਨਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ 20 ਜੂਨ 2024 ਤੱਕ ਮਸ਼ੀਨਰੀ ਲਈ ਕੁੱਲ 63,904 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੀ ਮੰਗ ਉਤੇ ਇਸ ਪੋਰਟਲ ਨੂੰ 13 ਸਤੰਬਰ ਤੋਂ 19 ਸਤੰਬਰ 2024 ਤੱਕ ਮੁੜ ਖੋਲ੍ਹਿਆ ਗਿਆ ਸੀ ਅਤੇ ਇਸ ਉਤੇ 19 ਸਤੰਬਰ ਤੱਕ ਕੁੱਲ 1.07 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ 14 ਹਜ਼ਾਰ ਮਸ਼ੀਨਾਂ ਅਤੇ ਜ਼ਿਲ੍ਹਿਆਂ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਨੂੰ 1100 ਮਸ਼ੀਨਾਂ ਦੇਣ ਦਾ ਟੀਚਾ ਨਿਰਧਾਰਤ ਕੀਤਾ ਹੈ।