ਖੇਤੀ ਆਰਡੀਨੈਂਸਾ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ
Continues below advertisement
#FarmerOrdinence
ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਖੇਤੀ ਆਰਡੀਨੈਂਸਾਂ ਤੇ ਕੇਂਦਰੀ ਬਿਜਲੀ ਸੋਧ ਐਕਟ ਖ਼ਿਲਾਫ਼ ਆਰਪਾਰ ਦੀ ਲੜਾਈ ਵਿੱਢ ਦਿੱਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਗ੍ਰਿਫ਼ਤਾਰੀ ਲਈ ਪੇਸ਼ ਕੀਤਾ ਪਰ ਪੁਲਿਸ ਗ੍ਰਿਫਤਾਰ ਕਰਨ ਤੋਂ ਟਾਲਾ ਵੱਟ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਵੀ ਸੰਘਰਸ਼ ਕਮੇਟੀ ਦੀ ਹਮਾਇਤ ਵਿੱਚ ਰੋਸ ਮੁਜ਼ਾਹਰੇ ਕੀਤੇ ਹਨ।ਜੇਲ੍ਹ ਭਰੋ ਮੋਰਚੇ ਤਹਿਤ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ ਦੇ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾ ਲਏ ਹਨ। ਇਹ ਮੋਰਚਾ ਅਣਮਿੱਥੇ ਸਮੇਂ ਤੱਕ ਚੱਲੇਗਾ ਜਿਸ ਕਰਕੇ ਪੁਲੀਸ ਵੀ ਚੌਕਸ ਹੋ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਿਨਾਮ ਸਿੰਘ ਪੰਨੂ ਨੇ ਦੱਸਿਆ ਕਿ ਕਿਸਾਨਾਂ ਦੀ ਹੋਣ ਵਾਲੀ ਬਰਬਾਦੀ ਤੇ ਰਾਜਾਂ ਦੇ ਸੰਘੀ ਢਾਂਚੇ ਉੱਤੇ ਹਮਲੇ ਨੂੰ ਦੇਖਦੇ ਹੋਏ ਪੰਜਾਬ ਦੇ 13 ਸੰਸਦ ਮੈਂਬਰ ਤੇ ਦੇਸ਼ ਦੇ ਸਾਰੇ ਸੰਸਦ ਮੈਂਬਰ 14 ਸਤੰਬਰ ਤੋ ਸ਼ੁਰੂ ਹੋ ਰਹੇ ਇਜਲਾਸ ਵਿੱਚ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਵੋਟ ਕਰਨ। ਕਿਸਾਨ ਲੀਡਰਾਂ ਨੇ ਚਿਤਾਵਨੀ ਦਿੱਤੀ ਕਿ ਆਰਡੀਨੈਂਸ ਦੇ ਹੱਕ ਵਿੱਚ ਵੋਟ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

Tags :
Jail Bhro Andolan Farmer Protest Continue Abp Sajha Ordinance New Act For Farmers Akali-BJP ABP Sanjha News Msp Modi Govt Captain Amarinder Singh Congress Farmers Agriculture