ਪੜਚੋਲ ਕਰੋ
Advertisement
ਕੀ ਕੈਪਟਨ ਵੱਲੋਂ ਪੇਸ਼ ਬਿੱਲਾਂ ਨਾਲ ਕਿਸਾਨਾਂ ਨੂੰ ਹੋਏਗਾ ਲਾਭ ?
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਸੁਧਾਰ ਦੇ ਨਾਂ 'ਤੇ ਬਣਾਏ ਕੇਂਦਰੀ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਸਿਰੇ ਤੋਂ ਨਕਰਾਦਿਆਂ ਵਿਧਾਨ ਸਭਾ 'ਚ ਮਤਾ ਪੇਸ਼ ਕੀਤਾ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਹਿੱਤਾਂ ਲਈ ਸਿਆਸਤ ਤੋਂ ਉੱਪਰ ਉੱਠਿਆ ਜਾਵੇ।ਕੈਪਟਨ ਵੱਲੋਂ ਪੇਸ਼ ਮਤੇ ਦੇ ਖਰੜੇ 'ਚ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਖਤਮ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਨਵਾਂ ਆਰਡੀਨੈਂਸ ਜਾਰੀ ਕੀਤਾ ਗਿਆ ਜੋ ਘੱਟੋ-ਘੱਟ ਸਮਰਥਨ ਮੁੱਲ ਤੇ ਆਨਾਜ ਦੀ ਖਰੀਦ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਂਦਾ ਹੈ ਤੇ ਐਫਸੀਆਈ ਤੇ ਹੋਰ ਏਜੰਸੀਆਂ ਰਾਹੀਂ ਭਾਰਤ ਸਰਕਾਰ ਵੱਲੋਂ ਖਰੀਦ ਯਕੀਨੀ ਬਣਾਉਂਦਾ ਹੈ।ਕੈਪਟਨ ਨੇ ਅਕਾਲੀ ਦਲ ਤੇ 'ਆਪ' ਨੂੰ ਘੇਰਦਿਆਂ ਅਫਸੋਸ ਜਤਾਇਆ ਕਿ ਕਈ ਵਿਧਾਇਕਾਂ ਨੇ ਸਿਆਸੀ ਲਾਹਾ ਲੈਣ ਲਈ ਸੋਮਵਾਰ ਸੈਸ਼ਨ ਦੇ ਪਹਿਲੇ ਦਿਨ ਬੇਵਜ੍ਹਾ ਗਤੀਵਿਧੀਆ 'ਚ ਹਿੱਸਾ ਲਿਆ। ਕਈ ਟਰੈਕਟਰਾਂ 'ਤੇ ਆਏ ਤੇ ਕਈਆਂ ਨੇ ਬਿੱਲਾਂ ਦੀ ਪ੍ਰਾਪਤੀ ਦੇ ਵਿਰੋਧ 'ਚ ਵਿਧਾਨ ਸਭਾ 'ਚ ਰਾਤ ਬਿਤਾਈ। ਕੈਪਟਨ ਨੇ ਕਿਹਾ ਉਨ੍ਹਾਂ ਕਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਰਾਤ ਸਾਢੇ 9 ਵਜੇ ਬਿੱਲ 'ਤੇ ਦਸਤਖਤ ਕੀਤੇ ਸਨ। ਉਨ੍ਹਾਂ ਕਿਹਾ ਹੰਗਾਮੀ ਹਾਲਤ 'ਚ ਸੱਦੇ ਸੈਸ਼ਨ 'ਚ ਬਿੱਲਾਂ ਦੀਆਂ ਕਾਪੀਆਂ ਵੰਡਣ 'ਚ ਦੇਰੀ ਹੋ ਹੀ ਜਾਂਦੀ ਹੈ।ਉਨ੍ਹਾਂ ਕਿਹਾ ਅੱਜ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਅੱਗੇ ਸੂਬੇ ਦੀ ਲੜਾਈ ਦਾ ਕਾਨੂੰਨੀ ਆਧਾਰ ਬਣਨਗੇ। ਇਸ ਲਈ ਬਿੱਲ ਪੇਸ਼ ਕਰਨ ਤੋਂ ਪਹਿਲਾਂ ਇਸ ਦੀ ਪੂਰੀ ਤਰ੍ਹਾਂ ਜਾਂਚ ਦੀ ਲੋੜ ਹੈ। ਇਹ ਮਤਾ ਕੇਂਦਰ ਸਰਕਾਰ ਵੱਲੋਂ ਜ਼ਬਰੀ ਥੋਪੇ ਜਾਣ ਵਾਲੇ ਕਾਨੂੰਨਾਂ ਦਾ ਵਿਰੋਧ ਕਰਦਾ ਹੈ ਤੇ ਕੇਂਦਰ ਵੱਲੋਂ ਖੇਤੀ ਸੁਧਾਰ ਦੇ ਨਾਂ 'ਤੇ ਜਾਰੀ ਤਿੰਨ ਖੇਤੀ ਕਾਨੂੰਨ ਤੇ ਪ੍ਰਸਾਤਵਤ ਬਿਜਲੀ ਬਿੱਲ ਨੂੰ ਰੱਦ ਕਰਦੇ ਹਨ।
Tags :
Vijendra Singla Punjab Government Msp Bill Punjab Education Officer Punjab Govt On Farmer Markets Punjab Govt Bill Against Farm Laws Punjab Govt Farm Law Punjab Govt Against Center Govt Captain Amarinder Narendra Modi Captain Amarinder Today News Live Punjab Government Msp Rate Law Punjab Government Msp Rate Bill Punjab Government Bill Captain Amarinder Latest Newsਪੰਜਾਬ
Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjha
Akali ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਤੋਂ ਵੱਡਾ ਐਕਸ਼ਨ! ਲੀਡਰਾਂ ਨੂੰ ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Aman Arora | AAP Punjab | ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਸਰਕਾਰ ਦਾ ਵੱਡਾ ਫ਼ੈਸਲਾ!|Abp Sanjha
Farmer Protest| Punjab ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! Bhagwant Maan ਖ਼ਿਲਾਫ਼ ਵੱਡਾ ਐਲਾਨ
Crime news| ਸ਼ਮਸ਼ਾਨਘਾਟ 'ਚ ਕਾਤਿਲਾਂ ਕਹਿਰ!ਮੁਲਜ਼ਮਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ |Murder |Patiala News
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement