ਕਿਸਾਨਾਂ ਨੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੀਤਾ ਕੂਚ

Continues below advertisement

ਕਿਸਾਨਾਂ ਨੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੀਤਾ ਕੂਚ

 ਪੰਜਾਬ 'ਚ ਝੋਨੇ ਦੀ ਖ਼ਰੀਦ ਸਹੀ ਤਰ੍ਹਾਂ ਨਾ ਹੋਣ ਦੇ ਵਿਰੋਧ 'ਚ ਕਿਸਾਨਾਂ ਨੇ ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲਿਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਨਾਲ ਹੀ ਉਥੇ ਵੱਡੀ ਗਿਣਤੀ ਵਿਚ ਬਲ ਤਾਇਨਾਤ ਕੀਤੇ ਗਏ ਸਨ। ਕੁਝ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ।

ਕਿਸਾਨਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੇ 'ਚ ਸਾਨੂੰ ਚੰਡੀਗੜ੍ਹ 'ਚ ਪ੍ਰਦਰਸ਼ਨ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਇਸ ਦੇ ਨਾਲ ਹੀ ਪੁਲਿਸ ਨੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਕਰਵਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

Continues below advertisement

JOIN US ON

Telegram