Farmers Protest | Punjab ਦੇ ਸਾਰੇ Toll Plaza ਕੱਲ੍ਹ ਤੋਂ ਹੋਣਗੇ Free ! | Abp Sanjha

Continues below advertisement

Farmers Protest | Punjab ਦੇ ਸਾਰੇ Toll Plaza ਕੱਲ੍ਹ ਤੋਂ ਹੋਣਗੇ Free ! | Abp Sanjha

ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ।ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ ਹੈ। ਜੋ ਕਾਰਪੋਰੇਟ ਪੱਖੀ ਡਬਲਯੂ.ਟੀ.ਓ. ਦੀ ਖੁੱਲੀ ਬਾਜ਼ਾਰ ਨੀਤੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਹਰਾਉਣ ਲਈ ਦਿਨ-ਰਾਤ ਇੱਕ ਕਰਨ ਦੀ ਅਪੀਲ ਕੀਤੀ ਹੈ। ਇਸੇ ਤਾਕਤ ਨਾਲ ਇਨ੍ਹਾਂ ਮੋਰਚਿਆਂ ਤੱਕ ਪਹੁੰਚੇ।

 

Continues below advertisement

JOIN US ON

Telegram