Farmers Protest | Bikram Majithia ਨੇ ਡੱਲੇਵਾਲ ਦੇ ਪੱਖ 'ਚ ਕਹੀ ਵੱਡੀ ਗੱਲ |Abp Sanjha |Jagjitsinghdallewal

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਯਕੀਨੀ ਬਣਾਉਣ ਕਿ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਹੋਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਆਗੂ ਨੇ ਭਾਜਪਾ ਲੀਡਰਸ਼ਿਪ ਦੇ ਦਖਲ ਦੀ ਵੀ ਮੰਗ ਕੀਤੀ ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਜ਼ਿੰਦਗੀ ਬਚਾਉਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਿਸਾਨ ਆਗੂ ਦੀ ਜ਼ਿੰਦਗੀ ਬੇਸ਼ਕੀਮਤੀ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਡੱਲੇਵਾਲ ਸਾਹਿਬ ਦਾ ਕਤਲ ਤੁਹਾਡੇ ਹੱਥਾਂ ’ਤੇ ਲਿਖਿਆ ਹੋਵੇ। ਉਹਨਾਂ ਜ਼ੋਰ ਦੇ ਕੇ ਕਿਹਾ‌ ਕਿ ਉਚ ਅਹੁਦਿਆਂ ’ਤੇ ਬੈਠਣ ਵਾਲਿਆਂ ਨੂੰ ਨੂੰ ਅੰਨਦਾਤਾ ਦੀ ਜਾਨ ਦੀ ਕੀਮਤ ਸਮਝ ਆਉਣੀ ਚਾਹੀਦੀ ਹੈ 

JOIN US ON

Telegram
Sponsored Links by Taboola