Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੇ ਮੁੱਦੇ ਉੱਤੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਵਿਚਾਲੇ ਕੇਂਦਰ ਮੁੜ ਪੁਰਾਣੇ ਕਾਨੂੰਨ ਲਿਆਉਣ ਜਾ ਰਹੀ ਹੈ। ਇਸ ਮੌਕੇ ਮਾਨ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਬਾਰੇ ਕਿਹਾ ਕਿ ਉਨ੍ਹਾਂ ਦੀ ਡਾਕਟਰਾਂ ਦੀ ਟੀਮ ਮੌਕੇ ਉੱਤੇ ਮੌਜੂਦ ਹੈ।
ਮੁੱਖ ਮੰਤਰੀ ਨੇ ਮੀਡੀਆ ਦੇ ਮੁਖਾਬਤ ਹੁੰਦਿਆਂ ਕਿਹਾ ਕਿ, ਕੇਂਦਰ ਵੱਲੋਂ ਕਿਸਾਨਾਂ ਨਾਲ ਰਾਬਤ ਕਰਨ ਲਈ ਕੋਈ ਪਹਿਲ ਨਹੀਂ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਕੇਂਦਰ ਹੋਰ ਤਰੀਕੇ ਨਾਲ ਮੁੜ ਉਹੀ ਕਾਨੂੰਨ ਵਾਪਸ ਲਿਆ ਰਹੀ ਹੈ। ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ, ਕੇਂਦਰ ਗੱਲਬਾਤ ਵਾਸਤੇ ਕਿਸਾਨਾਂ ਨੂੰ ਸੱਦਾ ਕਿਉਂ ਨਹੀਂ ਦੇ ਰਹੀ ਹੈ।
ਮਾਨ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਲਗਾਤਾਰ ਜਾਰੀ ਹੈ ਪਰ ਕਿਸੇ ਨੂੰ ਪਰਵਾਹ ਹੀ ਨਹੀਂ ਹੈ, ਅਸੀਂ ਬਹੁਤ ਵਾਰ ਕੋਸ਼ਿਸ਼ ਕਰ ਚੁੱਕੇ ਹਾਂ ਕਿ ਗੱਲਬਾਤ ਕੀਤੀ ਜਾਵੇ, ਇਹ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਗੱਲਬਾਤ ਵਾਸਤੇ ਸੱਦਾ ਕਿਉਂ ਨਹੀਂ ਦਿੱਤਾ ਜਾ ਰਿਹਾ ਹੈ।
ਮਾਨ ਨੇ ਸੁਪਰੀਮ ਕੋਰਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੋਰਟ ਨੇ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਅਸੀਂ ਉਹ ਨਿਭਾਅ ਰਹੇ ਹਾਂ, ਡੱਲੇਵਾਲ ਦੀ ਸਿਹਤ ਲਈ 50 ਡਾਕਟਰਾਂ ਦੀ ਟੀਮ ਤੈਨਾਤ ਹੈ,