Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

Continues below advertisement

ਦਿੱਲੀ ਕੂਚ ਦੌਰਾਨ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਪੰਗਾ ਪੈ ਸਕਦਾ ਹੈ। ਪੰਜਾਬ ਦੇ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਨੂੰ ਲੈ ਕੇ ਹਰਿਆਣਾ ਸਰਕਾਰ ਵੀ ਚੌਕਸ ਹੋ ਗਈ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਕਿਸਾਨਾਂ ਨੂੰ ਹਰਿਆਣਾ ਵਿੱਚ ਉਦੋਂ ਹੀ ਦਾਖ਼ਲਾ ਦਿੱਤਾ ਜਾਵੇਗਾ ਜਦੋਂ ਉਹ ਦਿੱਲੀ ਜਾਣ ਦੀ ਇਜਾਜ਼ਤ ਦਿਖਾਉਣਗੇ। ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਉਹ ਦਿੱਲੀ ਵਿੱਚ ਕਿੱਥੇ ਵਿਰੋਧ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਨੂੰ ਲਿਖਤੀ ਤੌਰ 'ਤੇ ਇਹ ਵੀ ਦੇਣਾ ਹੋਵੇਗਾ ਕਿ ਉਹ ਰਾਤ ਦੇ ਠਹਿਰਾਅ ਦੌਰਾਨ ਪੱਕਾ ਧਰਨਾ ਨਹੀਂ ਲਾਉਣਗੇ। ਇਨ੍ਹਾਂ ਸਾਰੇ ਨੁਕਤਿਆਂ 'ਤੇ ਵਿਚਾਰ ਕਰਨ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 4:30 ਵਜੇ ਅੰਬਾਲਾ ਵਿੱਚ ਹੋਵੇਗੀ। ਮੀਟਿੰਗ ਦਾ ਸੱਦਾ ਅੰਬਾਲਾ ਦੇ ਐਸਪੀ ਵੱਲੋਂ ਭੇਜਿਆ ਗਿਆ ਹੈ। ਜੇਕਰ ਕਿਸਾਨ ਤੇ ਪੁਲਿਸ ਸਹਿਮਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਪਹੁੰਚਣ ਲਈ ਹਰਿਆਣਾ ਦੇ ਰਸਤੇ ਵਰਤਣ ਦੀ ਇਜਾਜ਼ਤ ਦਿੱਤੀ ਜਾਵੇਗੀ।

Continues below advertisement

JOIN US ON

Telegram